ਟਰੇਨ ਨੂੰ ਲੱਗੀ ਭਿਆਨਕ ਅੱਗ, ਕਈ ਬੋਗੀਆਂ ਹੋਈਆਂ ਸੜ ਕੇ ਸੁਆਹ

by jaskamal

ਨਿਊਜ਼ ਡੈਸਕ : ਬਿਹਾਰ ਦੇ ਮਧੁਬਨੀ ਰੇਲਵੇ ਸਟੇਸ਼ਨ ਤੋਂ ਇਕ ਵੱਡੀ ਘਟਨਾ ਸਾਹਮਣੇ ਆਈ ਹੈ, ਜਦੋਂ ਇਕ ਖੜ੍ਹੀ ਟਰੇਨ ’ਚ ਅਚਾਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਦਿੱਲੀ ਤੋਂ ਆਉਣ ਵਾਲੀ (ਸੁਤੰਤਰਤਾ ਸੈਨਾਨੀ ਐਕਸਪ੍ਰੈੱਸ) ਵਿਚ ਸਵੇਰੇ ਅਚਾਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਟਰੇਨ ਦੀਆਂ ਕਈ ਬੋਗੀਆਂ ਸੜ ਕੇ ਸੁਆਹ ਗਈਆਂ। ਸਾਹਮਣੇ ਆਏ ਵੀਡੀਓ ’ਚ ਵੇਖਿਆ ਜਾ ਸਕਦਾ ਹੈ ਕਿ ਅੱਗ ਕਿੰਨੀ ਜ਼ਿਆਦਾ ਭਿਆਨਕ ਸੀ। ਉੱਥੇ ਮੌਜੂਦ ਲੋਕ ਪਾਣੀ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਸਨ। 

ਦੱਸਿਆ ਜਾ ਰਿਹਾ ਹੈ ਕਿ ਟਰੇਨ ਰਾਤ ਨੂੰ ਦਿੱਲੀ ਤੋਂ ਮਧੁਬਨੀ ਪਹੁੰਚੀ ਸੀ ਅਤੇ ਸਟੇਸ਼ਨ ’ਤੇ ਖੜ੍ਹੀ ਰਹਿਣ ਦੌਰਾਨ ਇਸ ਵਿਚ ਅੱਗ ਲੱਗ ਗਈ। ਤੁਰੰਤ ਹੀ ਸਟੇਸ਼ਨ ’ਤੇ ਮੌਜੂਦ ਲੋਕਾਂ ਅਤੇ ਕਰਮੀਆਂ ਨੇ ਅੱਗ ਬੁਝਾਉਣ ਦੀ ਕਵਾਇਦ ਸ਼ੁਰੂ ਕੀਤੀ। ਇਸ ਦਰਮਿਆਨ ਫਾਇਰ ਬਿ੍ਰਗੇਡ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਅੱਗ ’ਤੇ ਕਾਬੂ ਪਾਉਣ ’ਚ ਜੁਟ ਗਏ। ਅਜੇ ਇਹ ਸਾਫ ਨਹੀਂ ਹੋ ਸਕਿਆ ਕਿ ਅੱਗ ਕਿਵੇਂ ਲੱਗੀ।

More News

NRI Post
..
NRI Post
..
NRI Post
..