ਜ਼ੀਰਕਪੁਰ ਫਲਾਈਓਵਰ ‘ਤੇ ਭਿਆਨਕ ਅੱਗ- ਸੈਲਾਨੀ ਬੱਸ ਸੜ ਕੇ ਸੁਆਹ

by nripost

ਜ਼ੀਰਕਪੁਰ (ਨੇਹਾ): ਜ਼ੀਰਕਪੁਰ ਫਲਾਈਓਵਰ ’ਤੇ ਅੱਜ ਤੜਕਸਾਰ ਇੱਕ ਸੈਲਾਨੀ ਬੱਸ ਨੂੰ ਅੱਗ ਲੱਗਣ ਦੀ ਭਿਆਨਕ ਘਟਨਾ ਵਾਪਰੀ ਹੈ। ਹਾਲਾਂਕਿ ਯਾਤਰੀਆਂ ਦੇ ਸਮੇਂ ਸਿਰ ਬੱਸ ਤੋਂ ਉਤਰਣ ਕਾਰਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ।

ਆਗਰਾ ਤੋਂ ਅੰਮ੍ਰਿਤਸਰ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਲਗਜ਼ਰੀ ਬੱਸ ਵਿੱਚ ਅਚਾਨਕ ਖਰਾਬੀ ਆ ਗਈ ਅਤੇ ਬੱਸ ਡਰਾਈਵਰ ਤੇ ਕੰਡਕਟਰ ਨੇ ਬੱਸ ਦੇ ਪਿਛਲੇ ਪਾਸੇ ਤੋਂ ਧੂੰਆਂ ਨਿਕਲਦਾ ਦੇਖ ਕੇ ਇਸ ਨੂੰ ਸੜਕ ਕਿਨਾਰੇ ਖੜ੍ਹਾ ਕਰ ਦਿੱਤਾ। ਕੁਝ ਹੀ ਮਿੰਟਾਂ ਵਿੱਚ ਬੱਸ ਅੱਗ ਦੀ ਲਪੇਟ ਵਿੱਚ ਆ ਗਈ। ਹਾਲਾਂਕਿ ਕੰਡਕਟਰ ਨੇ ਯਾਤਰੀਆਂ ਨੂੰ ਸਮੇਂ ਸਿਰ ਸੁਰੱਖਿਅਤ ਬਾਹਰ ਕੱਢ ਲਿਆ ਸੀ।

ਇਸ ਮੌਕੇ ਅੱਗ ’ਤੇ ਕਾਬੂ ਪਾਉਣ ਲਈ ਜ਼ੀਰਕਪੁਰ ਅਤੇ ਡੇਰਾ ਬੱਸੀ ਤੋਂ ਫਾਇਰ ਟੈਂਡਰ ਮੌਕੇ ’ਤੇ ਪਹੁੰਚੇ। ਐੱਸ ਐੱਸ ਐੱਫ ਅਧਿਕਾਰੀਆਂ ਨੇ ਦੱਸਿਆ ਕਿ ਸਿੰਘਪੁਰਾ ਚੌਕ ਤੋਂ ਫਲਾਈਓਵਰ ਤੱਕ ਆਵਾਜਾਈ ਕੁਝ ਸਮੇਂ ਲਈ ਰੋਕ ਦਿੱਤੀ ਗਈ ਸੀ, ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਕੋਈ ਵੀ ਜ਼ਖਮੀ ਨਹੀਂ ਹੋਇਆ ਹੈ।

More News

NRI Post
..
NRI Post
..
NRI Post
..