ਭਿਆਨਕ ਸੜਕ ਹਾਦਸਾ : ਤੇਜ਼ ਰਫ਼ਤਾਰ ਟਰੱਕ ਚਾਲਕ ਦੀ ਲਾਪ੍ਰਵਾਹੀ ਨੇ ਲਈ ਇਕ ਨੌਜਵਾਨ ਦੀ ਜਾਨ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਦਸੋਂ ਨਾਭਾ ਰੋਡ ਉੱਤੇ ਇਕ ਤੇਜ਼ ਰਫ਼ਤਾਰ ਟਰੱਕ ਚਾਲਕ ਵਲੋਂ ਲਾਪ੍ਰਵਾਹੀ ਨਾਲ ਨੌਜਵਾਨ ਨੂੰ ਦਰੜ ਦਿੱਤਾ ਗਿਆ, ਇਸ ਹਾਦਸੇ ਵਿਚ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਤੇਜ਼ ਪ੍ਰਤਾਪ ਸਿੰਘ ਪੁੱਤਰ ਰਣਜੀਤ ਸਿੰਘ ਉਮਰ 24 ਸਾਲ ਜੋ ਕਿ ਆਪਣੇ ਸਕੂਟਰ ’ਤੇ ਸਵਾਰ ਹੋ ਕੇ ਚਾਸਵਾਲ ਵੱਲ ਜਾ ਰਿਹਾ ਸੀ ਤਾਂ ਪਿੱਛੋਂ ਆ ਰਹੇ ਟਰੱਕ ਜਿਸ ਨੂੰ ਚਰਨ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਖਨੌਰੀ ਜ਼ਿਲ੍ਹਾ ਸੰਗਰੂਰ ਚਲਾ ਰਿਹਾ ਸੀ ਨੇ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਨੌਜਵਾਨ ਤੇਜ ਪ੍ਰਤਾਪ ਵਿਚ ਟੱਕਰ ਮਾਰ ਦਿੱਤੀ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ ।

ਥਾਣਾ ਭਾਦਸੋਂ ਵੱਲੋਂ ਕਾਰਵਾਈ ਕਰਦੇ ਹੋਏ ਟਰੱਕ ਚਾਲਕ ਖ਼ਿਲਾਫ ਮੁਕੱਦਮਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਜਦਕਿ ਮ੍ਰਿਤਕ ਤੇਜ ਪ੍ਰਤਾਪ ਸਿੰਘ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ।

More News

NRI Post
..
NRI Post
..
NRI Post
..