ਮੁਜ਼ੱਫਰਨਗਰ (ਰਾਘਵ) : ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲੇ 'ਚ ਸ਼ੁੱਕਰਵਾਰ ਨੂੰ ਦਿੱਲੀ-ਦੇਹਰਾਦੂਨ ਰਾਸ਼ਟਰੀ ਰਾਜਮਾਰਗ 'ਤੇ ਇਕ ਕਾਰ ਦੇ ਪਲਟਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਰਤਨਪੁਰੀ ਥਾਣਾ ਖੇਤਰ ਦੇ ਖਤੌਲੀ ਬਾਈਪਾਸ ਨੇੜੇ ਹੋਇਆ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਮੋਹਿਤ ਪਾਲ (25) ਅਤੇ ਕੁਨਾਲ (24) ਵਜੋਂ ਹੋਈ ਹੈ, ਜੋ ਗਾਜ਼ੀਆਬਾਦ ਜ਼ਿਲ੍ਹੇ ਦੇ ਬਿਹਾਰੀਪੁਰਾ ਦੇ ਰਹਿਣ ਵਾਲੇ ਸਨ। ਥਾਣਾ ਇੰਚਾਰਜ ਇੰਸਪੈਕਟਰ (ਐੱਸ.ਐੱਚ.ਓ.) ਤੇਜ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।



