ਸੁਲਤਾਨਪੁਰ ਲੋਧੀ (ਨੇਹਾ): ਸੁਲਤਾਨਪੁਰ ਲੋਧੀ ਦੇ ਪਿੰਡ ਡੱਲਾ ਨੇੜੇ ਪੈਂਦੇ ਤਾਰਪੁਰ ਚੌਂਕ ’ਚ ਸੜਕ ਪਾਰ ਕਰਦਿਆਂ ਤੇਜ਼ ਰਫ਼ਤਾਰ ਦੁੱਧ ਦੇ ਟੈਂਕਰ ਵੱਲੋਂ ਟੱਕਰ ਮਾਰੇ ਜਾਣ ’ਤੇ ਇਕ ਮੋਟਰ ਸਾਈਕਲ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬੂਟਾ ਸਿੰਘ (49) ਪੁੱਤਰ ਸੱਜਣ ਸਿੰਘ ਵਾਸੀ ਪਿੰਡ ਗੱਟਾ ਦਲੇਲ ਫਿਰੋਜ਼ਪੁਰ ਝਾਰਖੰਡ ਵਜੋਂ ਹੋਈ ਹੈ। ਪੁਲਸ ਵੱਲੋਂ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰੱਖੀ ਗਈ ਹੈ।
ਜਾਣਕਾਰੀ ਅਨੁਸਾਰ ਬੁੱਧਵਾਰ ਦੁਪਹਿਰ ਕਰੀਬ ਡੇਢ ਵਜੇ ਬੂਟਾ ਸਿੰਘ ਕਾਲਾ ਸੰਘਿਆ ਰੋਡ ’ਤੇ ਇਕ ਸ਼ੈਲਰ ’ਚ ਬਤੌਰ ਮੁਨੀਮ ਦੀ ਨੌਕਰੀ ਕਰਦਾ ਸੀ। ਉਹ ਮੋਟਰਸਾਈਕਲ ’ਤੇ ਸਵਾਰ ਹੋ ਕੇ ਲੋਹੀਆਂ ਖ਼ਾਸ ਤੋਂ ਕੰਮ ’ਤੇ ਜਾ ਰਿਹਾ ਸੀ। ਰਸਤੇ ’ਚ ਤਾਰਪੁਰ ਚੌਂਕ ਨੇੜੇ ਜਦੋਂ ਉਹ ਸੜਕ ਪਾਰ ਕਰਨ ਲੱਗਾ ਤਾਂ ਤੇਜ਼ ਰਫ਼ਤਾਰ ਦੁੱਧ ਦੇ ਟੈਂਕਰ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਚਾਲਕ ਮੋਟਰਸਾਈਕਲ ਸਮੇਤ ਦੂਰ ਤੱਕ ਘੜੀਸਦਾ ਹੋਇਆ ਲੈ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸੁਲਤਾਨਪੁਰ ਲੋਧੀ ਦੇ ਅਧੀਨ ਪੈਂਦੀ ਚੌਂਕੀ ਡੱਲਾ ਦੀ ਪੁਲਸ ਪਾਰਟੀ ਮੌਕੇ ’ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਆਰੰਭ ਕੀਤੀ। ਪੁਲਸ ਨੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲਪੁਰ ਲੋਧੀ ਦੀ ਮੋਰਚਰੀ ’ਚ ਰੱਖਵਾ ਦਿੱਤੀ ਹੈ । ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।



