ਪੰਜਾਬ ‘ਚ ਭਿਆਨਕ ਸੜਕ ਹਾਦਸਾ, 2 ਲੋਕਾਂ ਦੀ ਮੌਕੇ ‘ਤੇ ਹੀ ਮੌਤ

by nripost

ਮਜੀਠਾ (ਨੇਹਾ): ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਹਮਜ਼ਾ ਮੋੜ ਨੇੜੇ ਬੀਤੀ ਅੱਧੀ ਰਾਤ ਨੂੰ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਜ਼ਖਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮਾਰੂਤੀ ਆਲਟੋ ਕਾਰ ਨੰਬਰ ਪੀਬੀ 35 ਜੀ/8378 ਜੋ ਕਿ ਫਤਿਹਗੜ੍ਹ ਚੂੜੀਆਂ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ, ਜਿਵੇਂ ਹੀ ਪਿੰਡ ਹਮਜ਼ਾ ਕੋਲ ਪੁੱਜੀ ਤਾਂ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਜਾ ਟਕਰਾਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਟੁੱਟ ਗਿਆ। ਇਸ ਹਾਦਸੇ ਵਿੱਚ ਦੋ ਵਿਅਕਤੀਆਂ ਰਾਜਨ ਭੱਟੀ ਵਡਾਲਾ ਅਤੇ ਬਲਜਿੰਦਰ ਸਿੰਘ ਵਾਸੀ ਫਤਿਹਗੜ੍ਹ ਚੂੜੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਤੀਜਾ ਨੌਜਵਾਨ ਨਿਸ਼ਾਨ ਸਿੰਘ ਵਾਸੀ ਭਾਗੋਵਾਲੀ ਗੰਭੀਰ ਜ਼ਖ਼ਮੀ ਹੋ ਗਿਆ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..