PRTC ਦੀ ਬੱਸ ਦਾ ਭਿਆਨਕ ਸੜਕ ਹਾਦਸਾ, ਡਰਾਈਵਰ ਦੀ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਪਟਿਆਲਾ ਤੋਂ ਇਕ ਖ਼ਬਰ ਸਾਹਮਣੇ ਆਈ ਹੈ ਜਿੱਥੇ ਦੇਵੀਗੜ੍ਹ ਰੋਡ ਤੇ ਜਾ ਰਹੀ PRTC ਦੀ ਬੱਸ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ ਵਿੱਚ ਬੱਸ ਡਰਾਈਵਰ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਣ ਤੇ ਉੱਚ ਅਧਿਕਾਰੀ ਮੌਕੇ ਤੇ ਪਹੁੰਚ ਗਏ,ਜਿਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲਿਆ ਹੈ। ਫਿਲਹਾਲ ਪੁਲਿਸ ਨੇ ਡਰਾਈਵਰ ਦੀ ਲਾਸ਼ ਨੂੰ ਹਸਪਤਾਲ ਵਿੱਚ ਭੇਜ ਦਿੱਤੀ ਹੈ। ਮ੍ਰਿਤਕ ਬੱਸ ਡਰਾਈਵਰ ਦੀ ਪਛਾਣ ਜਸਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਮੀਰਪੁਰ ਦਾ ਰਹਿਣ ਵਾਲਾ ਹੈ।

ਜਾਣਕਾਰੀ ਅਨੁਸਾਰ PRTC ਦੀ ਬੱਸ ਪਟਿਆਲਾ ਦੇ ਦੇਵੀਗੜ੍ਹ ਤੋਂ ਹੁੰਦੇ ਹੋਏ ਅੰਬਾਲਾ ਵੱਲ ਨੂੰ ਜਾ ਰਹੀ ਸੀ ਤੋਂ ਉਸ ਸਮੇ ਅੱਗੇ ਤੋਂ ਇਕ ਹੋਰ ਬੱਸ PRTC ਦੀ ਰਹੀ ਤੇਜ਼ ਰਫ਼ਤਾਰ ਬੱਸ ਕਾਰਨ ਦੂਜੀ ਬੱਸ ਦਾ ਸੰਤੁਲਨ ਖ਼ਰਾਬ ਹੋ ਗਿਆ। ਜਿਸ ਕਾਰਨ ਜੰਗਲਾਤ ਮਹਿਕਮੇ ਦੀ ਜ਼ਮੀਨ ਵਿੱਚ ਜਾ ਵੱਜੀ PRTC ਦੇ ਇੰਸਪੈਕਟਰ ਗੁਰਨੈਬ ਸਿੰਘ ਨੇ ਕਿਹਾ ਅਗੇ ਆ ਰਹੀ ਬੱਸ ਨੂੰ ਬਚਾਉਣ ਦੇ ਚੱਕਰ 'ਚ ਇਹ ਘਟਨਾ ਵਾਪਰੀ ਹੈ। ਉਨ੍ਹਾਂ ਨੇ ਕਿਹਾ ਅਸੀਂ ਸਰਕਾਰ ਨੂੰ ਮੰਗ ਕਰਦੇ ਹੈ ਕਿ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ।

More News

NRI Post
..
NRI Post
..
NRI Post
..