ਟੈਰਰ ਫਡਿੰਗ ਮਾਮਲਾ : ਪੰਜਾਬ ਯੂਨੀਵਰਸਿਟੀ ਦਾ ਵਿਦਿਆਰਥੀ ਗ੍ਰਿਫਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਕ ਵਿਦਿਆਰਥੀ ਨੂੰ ਟੈਰਰ ਫਡਿੰਗ ਮਾਮਲਾ 'ਚ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਨੌਜਵਾਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ MA ਦਾ ਵਿੱਦਿਆਰਥੀ ਦੱਸਿਆ ਜਾ ਰਿਹਾ । ਦੋਸ਼ੀ ਦੀ ਪਛਾਣ ਅਰਸ਼ਦੀਪ ਦੇ ਰੂਪ 'ਚ ਹੋਈ ਹੈ ,ਜੋ ਕਿ ਪੰਜਾਬ ਦੇ ਸੰਗਰੂਰ ਦਾ ਰਹਿਣ ਵਾਲਾ ਹੈ ।ਜਾਣਕਾਰੀ ਅਨੁਸਾਰ ਦੋਸ਼ੀ ਨੂੰ ਸਟੇਟ ਸ਼ਪੈਸ਼ਲ ਆਪ੍ਰੇਸ਼ਨ ਸੈਲ ਨੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਅਰਸ਼ਦੀਪ ਵਿਦੇਸ਼ ਬੈਠੇ ਲਖਬੀਰ ਸਿੰਘ ਤੇ ਲਾਰੈਂਸ ਬਿਸ਼ਨੋਈ ਦੇ ਮੈਬਰ ਗੋਲਡੀ ਬਰਾੜ ਦਾ ਸਾਥੀ ਦੱਸਿਆ ਜਾ ਰਿਹਾ । ਵਿਦੇਸ਼ 'ਚ ਬੈਠੇ ISI ਦੇ ਗੁਰਗੇ ਪੀਯੂ ਦੇ ਵਿਦਿਆਰਥੀ ਅਰਸ਼ਦੀਪ ਦੇ ਬੈਂਕ 'ਚ ਪੈਸੇ ਵੀ ਭੇਜੇ ਸੀ ।ਫਿਲਹਾਲ ਦੋਸ਼ੀ ਕੋਲੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।