ਬ੍ਰਿਕਸ ਸੰਮੇਲਨ ਚ PM ਮੋਦੀ ਨੇ ਕਿਹਾ – ਅੱਤਵਾਦ ਦੁਨੀਆ ਦੀ ਸਭ ਤੋਂ ਵੱਡੀ ਸਮੱਸਿਆ ਹੈ

by simranofficial

ਐਨ .ਆਰ .ਆਈ .ਮੀਡਿਆ : ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਬ੍ਰਿਕਸ ਸੰਮੇਲਨ ਨੂੰ ਸੰਬੋਧਨ ਕਰਦਿਆਂ ਦੁਨੀਆ ਦੀ ਸਭ ਤੋਂ ਵੱਡੀ ਸਮੱਸਿਆ ਅੱਤਵਾਦ ਨੂੰ ਨਿਸ਼ਾਨਾ ਬਣਾਇਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ,“ਅੱਤਵਾਦ ਅੱਜ ਦੁਨੀਆ ਸਾਹਮਣੇ ਸਭ ਤੋਂ ਵੱਡੀ ਸਮੱਸਿਆ ਹੈ। ਸਾਨੂੰ ਲਾਜ਼ਮੀ ਤੌਰ 'ਤੇ ਇਹ ਸੁਨਿਸ਼ਚਿਤ ਕਰਨਾ ਚਾਹੀਦਾ ਹੈ ਕਿ ਅੱਤਵਾਦੀਆਂ ਦਾ ਸਮਰਥਨ ਕਰਨ ਅਤੇ ਸਮਰਥਨ ਕਰਨ ਵਾਲੇ ਦੇਸ਼ ਨੂੰ ਵੀ ਦੋਸ਼ੀ ਠਹਿਰਾਇਆ ਜਾਣਾ ਚਾਹੀਦਾ ਹੈ, ਅਤੇ ਇਸ ਸਮੱਸਿਆ ਨਾਲ ਨਜਿਠਣ ਦੇ ਲਈ ਸਹੀ ਢੰਗ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ।' 'ਪੀਐਮ ਮੋਦੀ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਹਫ਼ਤੇ ਵਿੱਚ ਦੂਜੀ ਵਾਰ ਵਰਚੁਅਲ ਪਲੇਟਫਾਰਮ ਸਾਂਝਾ ਕੀਤਾ। ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫਰੀਕਾ (ਬ੍ਰਿਕਸ) ਦੇ ਨੇਤਾਵਾਂ ਨੇ ਕੋਵਿਡ -19 ਮਹਾਂਮਾਰੀ ਦੇ ਵਿਚਕਾਰ ਆਰਥਿਕ ਸੁਧਾਰ ਬਾਰੇ ਵਿਚਾਰ ਵਟਾਂਦਰੇ ਕੀਤੇ।