ਸ੍ਰੀਨਗਰ (Vikram Sehajpal) : ਜੰਮੂ ਕਸ਼ਮੀਰ ਦੇ ਕਰਨ ਨਗਰ ਪੁਲਿਸ ਸਟੇਸ਼ਨ ਵਿੱਚ ਅੱਤਵਾਦੀਆਂ ਵੱਲੋਂ ਗ੍ਰੇਨੇਡ ਹਮਲਾ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ, ਇਸ ਹਮਲੇ ਵਿੱਚ ਸੀਆਰਪੀਐਫ਼ ਦੇ 6 ਜਵਾਨ ਜ਼ਖਮੀ ਹੋ ਗਏ ਹਨ। ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਜਖ਼ਮੀ ਜਵਾਨਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।



