ਕਰਤੇ-ਪਰਵਾਨ ਸਾਹਿਬ ਗੁਰਦੁਆਰਾ ਸਾਹਿਬ ‘ਤੇ ਅੱਤਵਾਦੀ ਹਮਲਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਫਗਾਨਿਸਤਾਨ ਦੇ ਕਰਤੇ-ਪਰਵਾਨ ਸਾਹਿਬ ਗੁਰਦੁਆਰੇ 'ਤੇ ਅੱਤਵਾਦੀ ਹਮਲਾ ਹੋਇਆ ਹੈ। ਧਮਾਕੇ ਤੋਂ ਬਾਅਦ ਗੋਲੀਆਂ ਚਲਾਈਆਂ ਗਈਆਂ। 10 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਕਈ ਲੋਕਾਂ ਦੀ ਮੌਤ ਹੋਣ ਦਾ ਵੀ ਖਦਸ਼ਾ ਹੈ।

ਭਾਜਪਾ ਨੇਤਾ ਆਰਪੀ ਸਿੰਘ ਨੇ ਦੱਸਿਆ ਕਿ ਕਰੀਬ ਇੱਕ ਘੰਟਾ ਪਹਿਲਾਂ ਉਸ ਦੀ ਪਰਵਾਨ ਸਾਹਿਬ ਗੁਰਦੁਆਰੇ ਦੇ ਗ੍ਰੰਥੀ ਨਾਲ ਗੱਲਬਾਤ ਹੋਈ ਸੀ। ਗ੍ਰੰਥੀ ਨੇ ਦੱਸਿਆ ਕਿ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਲੋਕ ਅਜੇ ਵੀ ਫਸੇ ਹੋਏ ਹਨ। ਹੁਣ ਤੱਕ ਦੀ ਜਾਣਕਾਰੀ ਅਨੁਸਾਰ ਇਸਲਾਮਿਕ ਸਟੇਟ ਦੇ ਅੱਤਵਾਦੀਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਕਾਬੁਲ 'ਚ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾ ਕੇ ਲਗਾਤਾਰ ਦੋ ਦਿਨਾਂ 'ਚ ਇਹ ਦੂਜਾ ਹਮਲਾ ਹੈ।

More News

NRI Post
..
NRI Post
..
NRI Post
..