ਅੱਤਵਾਦੀ ਹਮਲਾ :ਸ੍ਰੀ ਗੁਰੂ  ਗ੍ਰੰਥ ਸਾਹਿਬ ਦੇ ਪਾਵਨ ਸਰੂਪ ਪਹੁੰਚੇ ਸੁਰੱਖਿਅਤ ਥਾਂ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਫਗਾਨਿਸਤਾਨ ਦੇ ਕਰਤੇ-ਪਰਵਾਨ ਸਾਹਿਬ ਗੁਰਦੁਆਰੇ 'ਤੇ ਅੱਤਵਾਦੀ ਹਮਲਾ ਹੋਇਆ ਸੀ । ਧਮਾਕੇ 'ਚ 10 ਤੋਂ ਵੱਧ ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਹੈ। ਇਸ ਦੌਰਾਨ ਗੁਰੂ ਘਰ ਨੂੰ ਅੱਗ ਹਵਾਲੇ ਕਰ ਦਿੱਤਾ ਗਿਆ। ਇਸ ਮੌਕੇ ਕੁਝ ਸਿੱਖਾਂ ਨੇ ਆਪਣੀ ਜਾਨ ਦੇ ਪਰਵਾਹ ਕੀਤੇ ਬਿਨਾਂ ਗੁਰੂ ਘਰ ਵਿਚੋਂ ਗ੍ਰੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸੁਰੱਖਿਅਤ ਥਾਂ ਉਤੇ ਪਹੁੰਚਾਇਆ।

ਜਿਕਰਯੋਗ ਹੈ ਕਿ CM ਮਾਨ ਨੇ ਕਿਹਾ ਕਿ ‘ਕਰਤੇ ਪਰਵਾਨ’ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ’ਤੇ ਹਮਲਾ ਦਹਿਸ਼ਤਗਰਦਾਂ ਦੀ ਸ਼ਰਮਨਾਕ ਹੈ, ਜਿਨ੍ਹਾਂ ਪਵਿੱਤਰ ਗੁਰਦੁਆਰਾ ਸਾਹਿਬ ਵਿਖੇ ਬੇਦੋਸ਼ੇ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਮੁੱਦੇ ਨੂੰ ਅਫਗਾਨਿਸਤਾਨ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ।