ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ. ਆਰ. ਪੀ. ਐੱਫ. ਦੇ ਸੁਰੱਖਿਆ ਬਲਾਂ 'ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਿਆ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਪੁਲਵਾਮਾ ਦੇ ਅੱਤਵਾਦੀ ਹਮਲੇ 'ਚ ਸਹੀਦ ਜ਼ਵਾਨਾਂ ਨੂੰ ਸ਼ਰਧਾਂਜਲੀ ਪ੍ਰਦਾਨ ਕਰਦਾ ਹਾਂ। ਉਨ੍ਹਾਂ ਨੇ ਦੇਸ਼ ਦੀ ਸੇਵਾ ਕਰਦੇ ਹੋਏ ਆਪਣੀ ਜਾਨ ਵਾਰ ਦਿੱਤੀ ਹੈ। ਦੁੱਖ ਦੀ ਇਸ ਘੜੀ 'ਚ ਮੇਰੀਆਂ ਭਾਵਨਾਵਾਂ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ। ਪੀ. ਐੱਮ. ਮੋਦੀ ਨੇ ਕਿਹਾ ਹੈ ਕਿ ਸੁਰੱਖਿਆ ਬਲਾਂ ਨੂੰ ਖੁੱਲ੍ਹੀ ਛੁੱਟੀ ਦਿੱਤੀ ਗਈ ਹੈ।

ਇਸ ਹਮਲੇ ਤੋਂ ਦੇਸ਼ 'ਚ ਬਹੁਤ ਜ਼ਿਆਦਾ ਗੁੱਸਾ ਭਰ ਗਿਆ ਹੈ, ਲੋਕਾਂ ਦਾ ਖੂਨ ਖੌਲ ਰਿਹਾ ਹੈ। ਨਾਲ ਹੀ ਪੀ. ਐੱਮ. ਮੋਦੀ ਨੇ ਕਿਹਾ ਹੈ ਕਿ ਸਾਨੂੰ ਆਪਣੇ ਜਵਾਨਾਂ ਦੀ ਬਹਾਦਰੀ 'ਤੇ ਪੂਰਾ ਭਰੋਸਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਅੱਤਵਾਦੀ ਸੰਗਠਨਾਂ ਅਤੇ ਉਨ੍ਹਾਂ ਦੇ ਮੁਖੀਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਨ੍ਹਾਂ ਨੇ ਬਹੁਤ ਵੱਡੀ ਗਲਤੀ ਕਰ ਦਿੱਤੀ ਹੈ। ਮੈ ਦੇਸ਼ ਨੂੰ ਵਿਸ਼ਵਾਸ਼ ਦਿਵਾਉਂਦਾ ਹਾਂ ਕਿ ਹਮਲੇ ਪਿੱਛੇ ਜੋ ਵੀ ਗੁਨਾਹਗਾਰ ਹੈ, ਉਨ੍ਹਾਂ ਨੂੰ ਇਸ ਦੀ ਸਜ਼ਾ ਜ਼ਰੂਰ ਮਿਲੇਗੀ।



