ਜੰਮੂ ਕਸ਼ਮੀਰ ਵਿੱਚ ਅੱਤਵਾਦੀਆਂ ਦਾ ਕੀਤਾ ਗਿਆ ਫਿਰ ਸਫਾਇਆ

by simranofficial

ਸ਼੍ਰੀਨਗਰ (ਐਨ ਆਰ ਆਈ ) : - ਜੰਮੂ ਕਸ਼ਮੀਰ ਚ ਅੱਤਵਾਦੀਆਂ ਦਾ ਸਫਾਇਆ ਲਗਾਤਰ ਜਾਰੀ ਹੈ , ਇਕ ਹੋਰ ਅੱਤਵਾਦੀ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ, ਫਿਲਹਾਲ ਦੱਸ ਦਈਏ ਕਿ ਇਕ ਅੱਤਵਾਦੀ ਮਾਰਿਆ ਗਿਆ ਹੈ ,ਜੱਦਕਿ ਇਕ ਨੇ ਸਰੈਂਡਰ ਕਰ ਦਿੱਤਾ |

ਪੁਲਿਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲੇ 'ਚ ਰਾਤ ਭਰ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ, ਜਦਕਿ ਇਕ ਹੋਰ ਨੇ ਸੁਰੱਖਿਆ ਬਲਾਂ ਅੱਗੇ ਆਤਮ ਸਮਰਪਣ ਕਰ ਦਿੱਤਾ, ਇਸ ' ਚ ਇਕ ਨਾਗਰਿਕ ਵੀ ਆਪਣੀ ਜਾਨ ਗੁਆ ​​ਬੈਠਾ।ਖੇਤਰ ਵਿਚ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀਰਵਾਰ ਨੂੰ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਪੰਪੋਰ ਵਿਚ ਇਕ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਹੋਈ ਹੈ |