ਕੋਰੋਨਾ ਵਾਇਰਸ ਦੇ ਚਲਦਿਆਂ ਰੱਦ ਹੋਣ ਪ੍ਰੀਖਿਆਵਾਂ :ਕੇਜ਼ਰੀਵਾਲ

by vikramsehajpal

ਦਿੱਲੀ,(ਦੇਵ ਇੰਦਰਜੀਤ) : ਕੇਜਰੀਵਾਲ ਨੇ ਦੱਸਿਆ ਕੀ “ਦਿੱਲੀ ਵਿੱਚ 6 ਲੱਖ ਬੱਚੇ ਸੀਬੀਐਸਈ ਦੀ ਪ੍ਰੀਖਿਆ ਦੇਣ ਜਾ ਰਹੇ ਹਨ। ਤਕਰੀਬਨ 1 ਲੱਖ ਅਧਿਆਪਕ ਇਸ ਦਾ ਹਿੱਸਾ ਹੋਣਗੇ। ਜੋ ਕਿ ਕੋਰੋਨਾ ਫੈਲਾਉਣ ਦਾ ਵੱਡਾ ਹਾਟਸਪੌਟਸ ਬਣ ਸਕਦਾ ਹੈ। ਬੱਚਿਆਂ ਦੀ ਜ਼ਿੰਦਗੀ ਅਤੇ ਸਿਹਤ ਸਾਡੇ ਲਈ ਬਹੁਤ ਮਹੱਤਵਪੂਰਨ ਹੈ। ਮੈਂ ਕੇਂਦਰ ਨੂੰ ਬੇਨਤੀ ਕਰਦਾ ਹਾਂ ਕਿ ਸੀਬੀਐਸਈ ਦੀ ਪ੍ਰੀਖਿਆ ਰੱਦ ਕੀਤੀ ਜਾਵੇ।”

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ 2021 ਨੂੰ ਰੱਦ ਕਰਨ ਲਈ ਕਿਹਾ ਹੈ। ਕੇਜਰੀਵਾਲ ਨੇ ਸੁਝਾਅ ਦਿੱਤਾ ਕਿ ਬੋਰਡ ਪ੍ਰੀਖਿਆਵਾਂ ਦੀ ਬਜਾਏ ਅਸੈਸਮੈਂਟ ਦੇ ਇੱਕ ਵਿਕਲਪਕ ਢੰਗ ਨੂੰ ਵਿਦਿਆਰਥੀਆਂ ਨੂੰ ਪ੍ਰੋਮੋਟ ਕਰਨ ਬਾਰੇ ਸੋਚਣ ਦੀ ਲੋੜ ਹੈ। ਉਨ੍ਹਾਂ ਨੇ ਆਨਲਾਈਨ ਪ੍ਰੀਖਿਆਵਾਂ ਕਰਵਾਉਣ ਜਾਂ ਵਿਦਿਆਰਥੀਆਂ ਨੂੰ ਇੰਟਰਨਲ ਅਸੈਸਮੈਂਟ ਦੇ ਅਧਾਰ 'ਤੇ ਪ੍ਰੋਮੋਟ ਕਰਨ ਦਾ ਸੁਝਾਅ ਦਿੱਤਾ ਹੈ।