ਕਿ ਆਖ਼ਿਰਕਾਰ ਹੁਣ ਸੁਲਝ ਜਾਵੇਗਾ SYL ਦਾ ਮੁੱਦਾ

by

ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਨੂੰ ਐਸਵਾਈਐਲ ਨਹਿਰ ਦੇ ਵਿਵਾਦ ਸੰਬਧੀ ਚਾਰ ਮਹੀਨਿਆਂ ਦਾ ਸਮਾਂ ਦਿੰਦਿਆਂ ਕਿਹਾ ਸੀ ਕਿ ਇਸ ਦਾ ਨਿਬੇੜਾ ਆਪਸੀ ਸਹਿਮਤੀ ਨਾਲ ਕੀਤਾ ਜਾਵੇ। ਕੈਪਟਨ ਅਮਰਿੰਦਰ ਸਿੰਘ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਨਗੇ, ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਮੀਟਿੰਗ ਦੌਰਾਨ ਵਿਚੋਲਗੀ ਦੀ ਭੂਮਿਕਾ ਨਿਭਾਉਣਗੇ। ਦੱਸ ਦਈਏ ਕਿ ਸੁਪਰੀਮ ਕੋਰਟ ਨੇ 28 ਜੁਲਾਈ ਨੂੰ ਹੁਕਮ ਦਿੱਤਾ ਸੀ ਕਿ ਕੇਂਦਰ ਸਰਕਾਰ ਵਿਚੋਲਗੀ ਰਾਹੀਂ ਦੋਵਾਂ ਸੂਬਿਆਂ ਵਿਚਾਲੇ ਐਸਵਾਈਐਲ ਵਿਵਾਦ ਨੂੰ ਸੁਲਝਾਏ।