16 ਮਾਰਚ ਨੂੰ ਸਹੁੰ ਚੁੱਕੇਗੀ “ਆਪ” ਸਰਕਾਰ, ਅੱਜ ਦਿੱਲੀ ਵਿਖੇ ਕੇਜਰੀਵਾਲ ਨੂੰ ਮਿਲਣਗੇ ਮਾਨ

by jaskamal

ਨਿਊਜ਼ ਡੈਸਕ : ਆਮ ਆਦਮੀ ਪਾਰਟੀ (ਆਪ) ਦੇ ਪੰਜਾਬ 'ਚ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ ਦੀ ਅਗਵਾਈ ਹੇਠ ਨਵੀਂ ਸਰਕਾਰ 16 ਮਾਰਚ ਨੂੰ ਸਹੁੰ ਚੁੱਕੇਗੀ। ਮਾਨ ਅੱਜ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਗਏ ਹਨ। ਇਹ ਪਾਰਟੀ ਪੰਜਾਬ 'ਚ ਕਾਂਗਰਸ ਤੇ ਅਕਾਲੀ-ਬਸਪਾ ਗੱਠਜੋੜ ਨੂੰ ਪਛਾੜ ਕੇ ਸੱਤਾ 'ਚ ਆਈ ਹੈ।

ਦਿੱਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਸੰਗਰੂਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਉਹ ਕੇਜਰੀਵਾਲ ਨੂੰ ਮਿਲਣ ਜਾ ਰਹੇ ਹਨ ਅਤੇ ਪੰਜਾਬ ਚੋਣਾਂ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਉਨ੍ਹਾਂ ਨੂੰ ਵਧਾਈ ਦੇਣਗੇ। ਸਰਕਾਰ ਬਾਰੇ ਸਵਾਲ ਦੇ ਜਵਾਬ 'ਚ ਮਾਨ ਨੇ ਕਿਹਾ, ‘ਮੈਂ ਭਲਕੇ ਰਾਜਪਾਲ ਨੂੰ ਮਿਲਾਂਗਾ। ਅਸੀਂ ਅੱਜ ਉਨ੍ਹਾਂ ਤੋਂ ਸਮਾਂ ਮੰਗਾਂਗੇ।’ ਸਹੁੰ ਚੁੱਕ ਸਮਾਗਮ ਨਵਾਂਸ਼ਹਿਰ ਜ਼ਿਲ੍ਹੇ ਦੇ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਵੇਗਾ।

More News

NRI Post
..
NRI Post
..
NRI Post
..