ਬਿਜਲੀ ਮਹਿਕਮੇ ਦੀ ਲਾਪ੍ਰਵਾਹੀ ਕਾਰਨ ਵਾਪਰਿਆ ਹਾਦਸਾ,8 ਮੱਝਾਂ ਦੀ ਗਈ ਜਾਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖੰਨਾ ਦੇ ਪਿੰਡ ਜਸਪਾਲੋਂ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬਿਜਲੀ ਮਹਿਕਮੇ ਦੀ ਲਾਪ੍ਰਵਾਹੀ ਕਾਰਨ 8 ਮੱਝਾਂ ਦੀ ਮੌਤ ਹੋ ਗਈ। ਜਦਕਿ ਮੱਝਾਂ ਨੂੰ ਚੜ੍ਹਾਉਣ ਵਾਲੇ ਵਿਅਕਤੀ ਨੇ ਮਸਾਂ ਆਪਣੀ ਜਾਨ ਬਚਾਈ। ਦੱਸਿਆ ਜਾ ਰਿਹਾ ਪਸ਼ੂ ਪਾਲਕ ਨੇ ਦੱਸਿਆ ਕਿ ਉਹ ਸ਼ਾਮ ਦੇ ਸਮੇ ਆਪਣੀਆਂ ਮੱਝਾਂ ਨੂੰ ਚਾਰਾ ਖੁਆ ਕੇ ਵਾਪਸ ਲਿਜਾ ਰਿਹਾ ਸੀ। ਇਸ ਦੌਰਾਨ ਪਾਣੀ 'ਚ ਕਰੰਟ ਆ ਗਿਆ, ਜਿਸ ਕਾਰਨ 8 ਮੱਝਾਂ ਦੀ ਜਾਨ ਚੱਲੀ ਗਈ ,ਜਦਕਿ ਉਸ ਨੇ ਆਪਣੀ ਕਿਸੇ ਤਰ੍ਹਾਂ ਜਾਨ ਬਚਾ ਲਈ । ਉੱਥੇ ਹੀ ਰਾਹਗੀਰਾਂ ਨੇ ਦੱਸਿਆ ਕਿ ਕਈ ਵਾਰ ਇਸ ਸਬੰਧੀ ਬਿਜਲੀ ਮਹਿਕਮੇ ਨੂੰ ਸ਼ਿਕਾਇਤ ਕੀਤੀ ਜਾ ਚੁੱਕੀ ਹੈ ਪਰ ਕੋਈ ਵੀ ਠੀਕ ਕਰਨ ਨਹੀ ਆਉਂਦਾ। ਜਿਸ ਕਾਰਨ ਅੱਜ ਇਹ ਹਾਦਸਾ ਵਾਪਰ ਗਿਆ। ਬਿਜਲੀ ਮਹਿਕਮੇ ਦੇ ਐਕਸੀਅਨ ਗੁਰਮੇਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਮਿਲੀ ਹੈ ਤੇ ਮੌਕੇ 'ਤੇ SDO ਨੂੰ ਭੇਜਿਆ ਗਿਆ ਹੈ ।