ਸਾਲ ਦੇ ਬੱਚੇ ਨੂੰ ਛੱਡ ਕੇ ਭੱਜਣ ਵਾਲੀ ਮੁਲਜ਼ਮ ਮਾਂ ਗ੍ਰਿਫ਼ਤਾਰ

by mediateam

ਜਲੰਧਰ : ਸਪੈਸ਼ਲ ਆਪ੍ਰੇਸ਼ਨ ਯੂਨਿਟ ਨੇ ਚਾਰ ਦਿਨ ਪਹਿਲਾਂ ਬੱਸ ਅੱਡੇ 'ਤੇ ਇਕ ਸਾਲ ਦੇ ਬੱਚੇ ਨੂੰ ਛੱਡ ਕੇ ਭੱਜਣ ਵਾਲੀ ਮੁਲਜ਼ਮ ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਔਰਤ ਦੀ ਪਛਾਣ ਸੰਦੀਪ ਕੌਰ ਵਾਸੀ ਅਬਾਦਗੜ੍ਹ, ਥਾਣਾ ਨੰਗਲਭੂਰ, ਜ਼ਿਲ੍ਹਾ ਪਠਾਨਕੋਟ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਪੰਜ ਅਪ੍ਰੈਲ ਨੂੰ ਬੱਸ ਅੱਡੇ ਤੋਂ ਬੱਚਾ ਮਿਲਣ 'ਤੇ ਪੁਲਿਸ ਨੇ ਉਸ ਨੂੰ ਨਕੋਦਰ ਰੋਡ ਸਥਿਤ ਬਾਲ ਘਰ ਨੂੰ ਸੌਂਪ ਦਿੱਤਾ ਸੀ। ਮਾਮਲੇ ਦੀ ਜਾਂਚ ਕਰਨ 'ਤੇ ਬੱਚੇ ਦੀ ਦਾਦੀ ਜਸਵੰਤ ਕੌਰ ਨਾਲ ਰਾਬਤਾ ਕਾਇਮ ਕੀਤਾ ਗਿਆ ਸੀ। ਜਸਵੰਤ ਕੌਰ ਨੇ ਪੁਲਿਸ ਨੂੰ ਬਿਆਨ ਦਿੱਤੇ ਸਨ ਕਿ ਉਨ੍ਹਾਂ ਦਾ ਪੁੱਤਰ ਅਰੁਣਦੀਪ ਸਿੰਘ ਦੁਬਈ 'ਚ ਜੌਬ ਕਰਦਾ ਹੈ। 

ਜਸਵੰਤ ਕੌਰ ਨੇ ਦੱਸਿਆ ਕਿ ਪੰਜ ਅਪ੍ਰੈਲ ਦੀ ਸਵੇਰ ਉਨ੍ਹਾਂ ਦੀ ਨੂੰਹ ਸੰਦੀਪ ਕੌਰ ਨਾਲ ਲੜਾਈ ਹੋਈ ਸੀ। ਇਸ ਤੋਂ ਬਾਅਦ ਉਹ ਬੱਚੇ ਨੂੰ ਲੈ ਕੇ ਘਰੋਂ ਚਲੀ ਗਈ ਸੀ। ਥਾਣਾ ਛੇ ਵਿਚ ਬੱਚੇ ਦੀ ਦਾਦੀ ਜਸਵੰਤ ਕੌਰ ਦੇ ਬਿਆਨ 'ਤੇ ਬੱਚੇ ਦੀ ਮਾਂ ਸੰਦੀਪ ਕੌਰ ਖ਼ਿਲਾਫ਼ ਆਈਪੀਸੀ ਦੀ ਧਾਰਾ 317 ਤਹਿਤ ਕੇਸ ਦਰਜ ਕੀਤਾ ਸੀ। ਸਪੈਸ਼ਲ ਆਪ੍ਰੇਸ਼ਨ ਯੂਨਿਟ ਦੇ ਇੰਚਾਰਜ ਇੰਸਪੈਕਟਰ ਬੇਅੰਤ ਜੁਨੇਜਾ ਨੇ ਦੱਸਿਆ ਕਿ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰੀ ਪਾ ਕੇ ਉਸ ਨੂੰ ਜ਼ਮਾਨਤ 'ਤੇ ਛੱਡ ਦਿੱਤਾ ਗਿਆ ਹੈ।

More News

NRI Post
..
NRI Post
..
NRI Post
..