ਲੋਕ ਫਤਵੇ ਦਾ ਐਲਾਨ ਅੱਜ, ਕੁਝ ਸਮੇਂ ‘ਚ ਹੋਵੇਗਾ ਸਿਆਸੀ ਹਸਤੀਆਂ ਦੇ ਰਾਜਸੀ ਭਵਿੱਖ ਦਾ ਨਿਤਾਰਾ

by jaskamal

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੇ ਨਤੀਜੇ ਦਾ ਐਲਾਨ ਕੁਝ ਸਮੇਂ 'ਚ ਹੋਣ ਵਾਲਾ ਹੈ ਤੇ ਸੂਬੇ ਦੀਆਂ ਵੱਡੀਆਂ ਸਿਆਸੀ ਹਸਤੀਆਂ ਦੇ ਰਾਜਸੀ ਭਵਿੱਖ ਦਾ ਨਿਤਾਰਾ ਦੁਪਹਿਰ ਤੱਕ ਹੋ ਜਾਵੇਗਾ। ਸੂਬੇ ਦੀ 16ਵੀਂ ਵਿਧਾਨ ਸਭਾ ਲਈ 20 ਫਰਵਰੀ ਨੂੰ ਵੋਟਾਂ ਪਈਆਂ ਸਨ ਤੇ 1304 ਉਮੀਦਵਾਰਾਂ ਦਾ ਸਿਆਸੀ ਭਵਿੱਖ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ 'ਚ ਬੰਦ ਪਿਆ ਹੈ। ਸੂਬੇ ਦੇ 117 ਹਲਕਿਆਂ ਲਈ ਵੋਟਾਂ ਦੀ ਗਿਣਤੀ 66 ਸਥਾਨਾਂ 'ਤੇ ਬਣੇ 117 ਗਿਣਤੀ ਕੇਂਦਰਾਂ ’ਚ ਹੋਵੇਗੀ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਨੌਂ ਵਜੇ ਤੱਕ ਮੁੱਢਲੇ ਰੁਝਾਨ ਮਿਲਣੇ ਸ਼ੁਰੂ ਹੋਣ ਦੀ ਸੰਭਾਵਨਾ ਹੈ। ਚੋਣ ਅਧਿਕਾਰੀਆਂ ਮੁਤਾਬਕ ਕੋਵਿਡ ਸਾਵਧਾਨੀਆਂ ਕਾਰਨ ਵੋਟਾਂ ਦੀ ਗਿਣਤੀ ਦਾ ਅਮਲ ਹੌਲੀ ਚੱਲਣ ਦੇ ਆਸਾਰ ਹਨ।

ਗਿਣਤੀ ਕੇਂਦਰਾਂ ਦੀ ਸੁਰੱਖਿਆ ਲਈ ਸਖਤ ਸੁਰੱਖਿਆ ਦਾ ਘੇਰਾ ਲਗਾਇਆ ਗਿਆ ਹੈ, ਜਿਸ ਲਈ ਨੀਮ ਸੁਰੱਖਿਆ ਬਲਾਂ ਦੀਆਂ 45 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸੂਬੇ 'ਚ 7500 ਦੇ ਕਰੀਬ ਮੁਲਾਜ਼ਮ ਗਿਣਤੀ ਦੇ ਕਾਰਜ ਨੂੰ ਨੇਪਰੇ ਚਾੜ੍ਹਨਗੇ। ਚੋਣ ਸਰਵੇਖਣਾਂ 'ਚ ਭਾਵੇਂ ਆਮ ਆਦਮੀ ਪਾਰਟੀ ਦੇ ਇਕ ਵੱਡੀ ਧਿਰ ਵਜੋਂ ਉਭਰਨ ਦੇ ਸੰਕੇਤ ਦਿੱਤੇ ਗਏ ਹਨ ਪਰ ਰਵਾਇਤੀ ਪਾਰਟੀਆਂ ਦਾ ਦਾਅਵਾ ਹੈ ਕਿ ਸੂਬੇ ਦੇ ਲੋਕਾਂ ਦਾ ਫਤਵਾ ਸਰਵੇਖਣਾਂ ਦੇ ਉਲਟ ਹੋਵੇਗਾ। ਸਰਵੇਖਣਾਂ ਤੋਂ ਬਾਅਦ ਵੀ ਸਾਰੀਆਂ ਪਾਰਟੀਆਂ ਵੱਲੋਂ ਸਰਕਾਰ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ।

ਲਟਕਵੀਂ ਵਿਧਾਨ ਸਭਾ ਆਉਣ ਦੀ ਸੂਰਤ 'ਚ ਭੰਨ-ਤੋੜ ਦੀ ਰਣਨੀਤੀ ਵੀ ਘੜੀ ਜਾ ਰਹੀ ਹੈ। ਇਨ੍ਹਾਂ ਚੋਣਾਂ ਦੌਰਾਨ ਤਿੰਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਅਤੇ ਬੀਬੀ ਰਾਜਿੰਦਰ ਕੌਰ ਭੱਠਲ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਭਗਵੰਤ ਸਿੰਘ ਮਾਨ, ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਬਿਕਰਮ ਸਿੰਘ ਮਜੀਠੀਆ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਮੀਟਿੰਗ 'ਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।