ਹਾਫਿਜ਼ ਸਈਦ ਦੀ ਗ੍ਰਿਫਤਾਰੀ ਦਾ ਟਰੰਪ ਦੇ ਕੀਤਾ ਸਵਾਗਤ, ਦਿੱਤਾ ਵੱਡਾ ਬਿਆਨ

by

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 26/11 ਹਮਲੇ ਦੇ ਮਾਸਟਰ ਮਾਇੰਡ ਹਾਫਿਜ਼ ਸਈਦ ਦੀ ਗ੍ਰਿਫਤਾਰੀ ਦਾ ਸਵਾਗਤ ਕੀਤਾ ਹੈ। ਰਾਸ਼ਟਰਪਤੀ ਟਰੰਪ ਨੇ ਟਵੀਟ ਕਰਦੇ ਹੋਏ ਆਖਿਆ ਕਿ ਕਰੀਬ 10 ਸਾਲਾ ਤੱਕ ਤਲਾਸ਼ੀ ਤੋਂ ਬਾਅਦ ਮੁੰਬਈ ਅੱਤਵਾਦੀ ਹਮਲੇ ਦੇ ਕਥਿਤ ਮਾਸਟਰ ਮਾਇੰਡ ਨੂੰ ਪਾਕਿਸਤਾਨ 'ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਨੂੰ ਫੱੜਣ ਲਈ ਪਿਛਲੇ 2 ਸਾਲਾ ਦੌਰਾਨ ਕਾਫੀ ਯਤਨ ਕੀਤੇ ਜਾ ਰਹੇ ਸਨ।


ਜ਼ਿਕਰਯੋਗ ਹੈ ਕਿ ਮੁੰਬਈ ਹਮਲੇ ਦੇ ਮਾਸਟਰ ਮਾਇੰਡ ਅਤੇ ਜੇ. ਯੂ. ਡੀ. ਹਾਫਿਜ਼ ਸਈਦ ਨੂੰ ਲਾਹੌਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਸਈਦ ਨੂੰ ਅੱਤਵਾਦ ਰੋਕੂ ਵਿਭਾਗ (ਸੀ. ਟੀ. ਡੀ.) ਨੇ ਪਾਕਿਸਤਾਨ ਦੇ ਪੰਜਾਬ ਸੂਬੇ ਤੋਂ ਬੁੱਧਵਾਰ ਨੂੰ ਗ੍ਰਿਫਤਾਰ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਸਈਦ ਅੱਤਵਾਦ ਰੋਕੂ ਅਦਾਲਤ 'ਚ ਪੇਸ਼ ਹੋਣ ਲਈ ਲਾਹੌਰ ਤੋਂ ਗੁਜਰਾਂਵਾਲਾ ਆਇਆ ਸੀ ਉਦੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਸ ਦੇ ਖਿਲਾਫ ਕਈ ਮਾਮਲੇ ਲੰਬਿਤ ਹਨ।

More News

NRI Post
..
NRI Post
..
NRI Post
..