ਕੈਨੇਡੀਅਨ ਸੰਸਦ ‘ਚ ਅੱਜ ਪਾਇਆ ਗਿਆ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ

by mediateam

ਬਰੈਂਪਟਨ (ਵਿਕਰਮ ਸਹਿਜਪਾਲ) : ਕੈਨੇਡਾ ਦੀ ਬਰੈਂਪਟਨ ਵਿਚ ਸੰਸਦ ਮੈਂਬਰ ਰੂਬੀ ਸਹੋਤਾ ਨੇ ਵਿਸਾਖੀ ਸਬੰਧੀ ਪਾਰਲੀਮੈਂਟ ਵਿਚ ਕਰਵਾਏ ਗਏ ਸਮਾਗਮ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ। 


ਇਸ ਦੇ ਨਾਲ ਉਨ੍ਹਾਂ ਨੇ ਟਵੀਟ ਵਿਚ ਲਿਖਿਆ ਕਿ ਹਰ ਸਾਲ ਦੀ ਤਰ੍ਹਾਂ ਮੇਰੇ ਸਾਥੀ ਸੰਸਦ ਮੈਂਬਰਾਂ ਅਤੇ ਸਥਾਨਕ ਲੋਕਾਂ ਦੇ ਸਹਿਯੋਗ ਸਦਕਾ ਵਿਸਾਖੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਆਰੰਭ ਕਰਵਾਏ ਗਏ ਪਾਠ ਦਾ ਅੱਜ ਭੋਗ ਪਾਇਆ ਗਿਆ। 


ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ, ਜਿਸ ਦੌਰਾਨ ਸੰਗਤਾਂ ਨੇ ਪੰਗਤ ਵਿਚ ਬੈਠ ਕੇ ਲੰਗਰ ਛਕਿਆ। ਇਸ ਮੌਕੇ ਕੈਨੇਡੀਅਨ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਵੀ ਮੌਜੂਦ ਸਨ।


More News

NRI Post
..
NRI Post
..
NRI Post
..