ਆਬੂ -ਧਾਬੀ ’ਚ ਡਰੋਨ ਹਮਲੇ ‘ਚ ਮਾਰੇ ਗਏ ਦੋ ਨੌਜਵਾਨਾਂ ਦੀਆਂ ਲਾਸ਼ਾਂ ਪੁੱਜੀਆਂ ਪੰਜਾਬ

by jaskamal

ਨਿਊਜ਼ ਡੈਸਕ (ਜਸਕਮਲ) : ਆਬੂ-ਧਾਬੀ ਦੇ ਕੌਮਾਂਤਰੀ ਹਵਾਈ ਅੱਡੇ ਨੇੜੇ ਡਰੋਨ ਹਮਲੇ 'ਚ ਆਪਣੀਆਂ ਜਾਨਾਂ ਗੁਆਉਣ ਵਾਲੇ ਪੰਜਾਬ ਦੇ ਦੋ ਨੌਜਵਾਨਾਂ ਦੀਆਂ ਦੇਹਾਂ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀਆਂ। ਇਨ੍ਹਾਂ ਨੌਜਵਾਨਾਂ ਦੀ ਪਛਾਣ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਹਿਸਮਪੁਰਾ ਦੇ ਹਰਦੀਪ ਸਿੰਘ ਤੇ ਮੋਗਾ ਜ਼ਿਲ੍ਹੇ ਦੇ ਪ੍ਰਦੀਪ ਸਿੰਘ ਵਜੋਂ ਹੋਈ। ਇਨ੍ਹਾਂ ਦੀਆਂ ਦੇਹਾਂ ਲੈਣ ਲਈ ਹਵਾਈ ਅੱਡੇ ਪਹੁੰਚੇ ਪਰਿਵਾਰਕ ਮੈਂਬਰ ਵਿਰਲਾਪ ਕਰ ਰਹੇ ਸਨ। ਹਵਾਈ ਅੱਡਾ ਵਿਖੇ ਪੁਲਿਸ ਅਧਿਕਾਰੀਆਂ ਤੇ ਪਰਿਵਾਰਕ ਮੈਂਬਰਾਂ ਵਲੋਂ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ। 

More News

NRI Post
..
NRI Post
..
NRI Post
..