ਨਹਿਰ ਕੰਢੇ ਦਰੱਖਤ ਨਾਲ ਲਟਕਦੀ ਮਿਲੀ ਮੁੰਡੇ-ਕੁੜੀ ਦੀ ਭੇਤਭਰੇ ਹਾਲਾਤ ‘ਚ ਲਾਸ਼

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਦੇ ਇਕ ਪਿੰਡ 'ਚ ਨਹਿਰ ਕੰਢੇ ਦਰੱਖਤ ਨਾਲ ਲਟਕਦੀ ਨੌਜਵਾਨ ਮੁੰਡੇ ਅਤੇ ਕੁੜੀ ਦੀ ਭੇਤਭਰੇ ਹਾਲਾਤ 'ਚ ਲਾਸ਼ ਬਰਾਮਦ ਹੋਈ ਹੈ। ਇਹ ਮਾਮਲਾ ਖ਼ੁਦਕੁਸ਼ੀ ਦਾ ਹੈ ਜਾਂ ਕਤਲ ਦਾ, ਇਸ ਸਬੰਧੀ ਪੁਲਿਸ ਵੱਲੋਂ ਜਾਂਚ ਜਾਰੀ ਹੈ।ਪਿੰਡ ਦੇ ਸਰਪੰਚ ਵਿਜੇ ਕੁਮਾਰ ਨੇ ਦੱਸਿਆ ਕਿ ਲੋਕਾਂ ਨੇ ਦੇਖਿਆ ਕਿ ਨਹਿਰ ਕੰਢੇ ਮੁੰਡੇ ਅਤੇ ਕੁੜੀ ਦੀਆਂ ਲਾਸ਼ਾਂ ਲਟਕ ਰਹੀਆਂ ਸਨ ਅਤੇ ਦੋਹਾਂ ਦੇ ਗਲੇ 'ਚ ਫ਼ਾਹਾ ਪਾਇਆ ਹੋਇਆ ਸੀ। ਪੁਲਿਸ ਵੱਲੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।