ਨਾਬਾਲਗ ਬੱਚੀ ਦੀ ਖੇਤ ‘ਚੋ ਮਿਲੀ ਭੇਤਭਰੇ ਹਾਲਾਤ ‘ਚ ਲਾਸ਼…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖੰਨਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ 5 ਸਾਲਾਂ ਬੱਚੀ ਦੀ ਭੇਤਭਰੇ ਹਾਲਾਤ 'ਚ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ । ਦੱਸਿਆ ਜਾ ਰਿਹਾ ਬੱਚੀ ਦੀ ਲਾਸ਼ ਪਿੰਡ ਮੰਡਿਆਲਾ ਕਲਾਂ ਦੇ ਖੇਤਾਂ 'ਚੋ ਬਰਾਮਦ ਹੋਈ ਹੈ। ਮ੍ਰਿਤਕ ਬੱਚੀ ਕੁਝ ਦਿਨਾਂ ਤੋਂ ਲਾਪਤਾ ਸੀ ।ਜਾਣਕਾਰੀ ਅਨੁਸਾਰ ਬੱਚੀ ਦੀ ਮਾਂ ਦੀ ਮੌਤ ਹੋ ਚੁੱਕੀ ਹੈ ਤੇ ਉਹ ਆਪਣੇ ਪਿਤਾ ਨਾਲ ਇੱਕ ਕਿਸਾਨ ਦੀ ਮੋਟਰ 'ਤੇ ਰਹਿੰਦੀ ਸੀ। ਕੁਝ ਦਿਨ ਪਹਿਲਾਂ ਹੀ ਕੁੜੀ ਆਪਣੇ ਪਿਤਾ ਕੋਲੋਂ ਪੈਸੇ ਲੈ ਕੇ ਚੀਜ਼ ਖਰੀਦਣ ਗਈ ਪਰ ਉਹ ਘਰ ਵਾਪਸ ਨਹੀ। ਜਿਸ ਤੋਂ ਬਾਅਦ ਉਸ ਦੀ ਕਾਫੀ ਭਾਲ ਕੀਤੀ ਗਈ । ਬੀਤੀ ਦਿਨੀਂ ਬੱਚੀ ਦੀ ਲਾਸ਼ ਖੇਤ 'ਚੋ ਬਰਾਮਦ ਹੋਈ ਹੈ । ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ । ਪੁਲਿਸ ਵਲੋਂ ਉਸ ਖੇਤ ਨੂੰ ਸੀਲ ਕਰ ਦਿੱਤਾ ਗਿਆ ਤੇ ਕਿਸੇ ਨੂੰ ਵੀ ਖੇਤ ਵਿੱਚ ਜਾਣ ਨਹੀਂ ਦਿੱਤਾ ਜਾ ਰਿਹਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।