ਘਰੋਂ ਮੇਲਾ ਦੇਖਣ ਗਏ ਨੌਜਵਾਨ ਦੀ ਸ਼ੱਕੀ ਹਾਲਤ ‘ਚ ਮਿਲੀ ਲਾਸ਼…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਲ੍ਹੀਆਂ ਕਲਾਂ ਦੇ ਪਿੰਡ ਤਲਵੰਡੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਘਰੋਂ ਮੇਲਾ ਦੇਖਣ ਗਏ ਨੌਜਵਾਨ ਦੀ ਖੇਤ 'ਚੋ ਸ਼ੱਕੀ ਹਾਲਤ 'ਚ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ । ਦੱਸਿਆ ਜਾ ਰਿਹਾ ਜਦੋ ਪੁਲਿਸ ਨੇ ਲਾਸ਼ ਨੂੰ ਦੇਖਿਆ ਤਾਂ ਲਾਸ਼ ਬਦਬੂ ਮਾਰ ਰਹੀ ਸੀ ਤੇ ਪਾਣੀ 'ਚ ਰਹਿਣ ਕਾਰਨ ਫੁੱਲੀ ਹੋਈ ਸੀ। ਪੁਲਿਸ ਅਨੁਸਾਰ ਇਹ ਘਟਨਾ ਮਿਰਗੀ ਦੇ ਦੌਰੇ ਕਾਰਨ ਹੀ ਵਾਪਰੀ ਲੱਗਦੀ ਹੈ। ਮ੍ਰਿਤਕ ਦੀ ਮਾਤਾ ਨੇ ਲਾਸ਼ ਦੀ ਪਛਾਣ ਕਮਲਜੀਤ ਸਿੰਘ ਦੇ ਰੂਪ 'ਚ ਕੀਤੀ ਹੈ । ਫਿਲਹਾਲ ਪੁਲਿਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

More News

NRI Post
..
NRI Post
..
NRI Post
..