ਗੁਰਦੁਆਰੇ ਦੇ ਹਾਲ ‘ਚੋਂ ਮਿਲੀ ਬਜ਼ੁਰਗ ਦੀ ਲਾਸ਼….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਦੀਵਾਨ ਹਾਲ 'ਚ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਬਜ਼ੁਰਗ ਦੀ ਪਛਾਣ ਨਹੀਂ ਹੋ ਸਕੀ ਹੈ ।

ਏ. ਐੱਸ. ਆਈ. ਸ਼ੁਬੇਗ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਤੋਂ ਸੂਚਨਾ ਮਿਲੀ ਸੀ ਕਿ ਦੀਵਾਨ ਹਾਲ 'ਚ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਪਈ ਹੈ। ਮੌਕੇ 'ਤੇ ਪਹੁੰਚੇ ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ 72 ਘੰਟਿਆਂ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ 'ਚ ਰਖਵਾ ਦਿੱਤਾ ਗਿਆ ਹੈ।