3 ਭੈਣਾਂ ਦੇ ਇਕਲੋਤੇ ਭਰਾ ਦੀ ਮਿਲੀ ਸ਼ੱਕੀ ਹਾਲਤ ‘ਚ ਲਾਸ਼…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪਿੰਡ ਆਸਲ ਦੇ ਕੋਲ ਇੱਕ ਨੌਜਵਾਨ ਦੀ ਸ਼ੱਕੀ ਹਾਲਤ 'ਚ ਲਾਸ਼ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੰਨੀ ਵਾਸੀ ਪਿੰਡ ਸਾਵਣ ਵਾਲੇ ਝੁੱਘੇ ਦੇ ਰੂਪ 'ਚ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਤਨੀ ਨੇ ਕਿਹਾ ਕਿ ਉਹ ਆਪਣੇ ਪਰਿਵਾਰ ਸਮੇਤ ਸ਼ਹਿਹ ਵਿਚ ਰਹਿਣ ਆਏ ਸਨ ਤੇ ਬੀਤੀ ਦਿਨੀਂ ਜਦੋ ਉਸ ਦਾ ਪਤੀ ਕਿਸੇ ਕੰਮ ਲਈ ਬਾਹਰ ਗਿਆ ਤਾਂ ਫਿਰ ਵਾਪਸ ਨਹੀ ਆਇਆ ,ਜਦੋ ਉਸ ਦੀ ਭਾਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪਤਾ ਲੱਗਾ ਕਿ ਉਸ ਦੀ ਮੌਤ ਹੋ ਚੁੱਕੀ ਹੈ।

ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ 7 ਮਹੀਨੇ ਪਹਿਲਾਂ ਹੀ ਦੋਵਾਂ ਦੀ ਲਵ ਮੈਰਿਜ ਹੋਈ ਸੀ ਤੇ ਉਸ ਦੇ ਸਹੁਰੇ ਪਰਿਵਾਰ ਵਲੋਂ ਲਗਾਤਾਰ ਧਮਕੀਆਂ ਦਿਤੀਆਂ ਜਾ ਰਹੀਆਂ ਸਨ ।ਇਸ ਲਈ ਉਨ੍ਹਾਂ ਨੂੰ ਸ਼ਕ ਹੈ ਕਿ ਸੰਨੀ ਦਾ ਕਤਲ ਉਸ ਦੇ ਸਹੁਰੇ ਪਰਿਵਾਰ ਨੇ ਕਰਵਾਇਆ ਹੈ। ਮ੍ਰਿਤਕ ਨੌਜਵਾਨ ਸੰਨੀ ਆਪਣੀ 3 ਭੈਣਾਂ ਦਾ ਇਕਲੌਤਾ ਭਰਾ ਸੀ। ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ ।