ਨੌਜਵਾਨ ਦੀ ਪੱਖੇ ਨਾਲ ਲਟਕਦੀ ਮਿਲੀ ਲਾਸ਼….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਸ਼ਿਆਰਪੁਰ ਦੇ ਪਿੰਡ ਜੋਧਮਲ ਰੋਡ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 1 ਨੌਜਵਾਨ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨਪ੍ਰੀਤ ਸਿੰਘ ਵਾਸੀ ਹੁਸ਼ਿਆਰਪੁਰ ਦੇ ਰੂਪ 'ਚ ਹੋਈ ਹੈ। ਰਣਜੀਤ ਸਿੰਘ ਨੇ ਸ਼ਿਕਾਇਤ ਵਿੱਚ ਕਿਹਾ ਕਿ ਉਸ ਦੇ ਪੁੱਤ ਅਮਨਪ੍ਰੀਤ ਨੇ ਕਰੀਬ 4 ਸਾਲ ਪਹਿਲਾਂ ਲਵਨੀਤ ਕੌਰ ਵਾਸੀ ਜਹਾਨਖੇਲ੍ਹਾ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਅਮਨਪ੍ਰੀਤ ਸਿੰਘ ਦਾ ਇੱਕ ਪੁੱਤ ਗੈਰੀ 2 ਸਾਲ ਦਾ ਹੈ ।

ਦੱਸਿਆ ਜਾ ਰਿਹਾ ਵਿਆਹ ਤੋਂ ਬਾਅਦ ਅਮਨਪ੍ਰੀਤ ਦੀ ਪਤਨੀ ਲਵਪ੍ਰੀਤ ਨੇ ਉਸ ਨਾਲ ਲੜਾਈ ਕਰਨੀ ਸ਼ੁਰੂ ਕਰ ਦਿੱਤੀ। ਕੁਝ ਸਮੇ ਬਾਅਦ ਦੋਵੇ ਘਰਦਿਆਂ ਤੋਂ ਅਲੱਗ ਹੋ ਕੇ ਰਹਿਣ ਲੱਗ ਪਏ ।ਸ਼ਿਕਾਇਤਕਰਤਾ ਅਨੁਸਾਰ ਕੁਝ ਦਿਨ ਪਹਿਲਾਂ ਹੀ ਅਮਨਪ੍ਰੀਤ ਦੀ ਕੁੱਟਮਾਰ ਕੀਤੇ ਜਾਣ ਦੀ ਵੀਡੀਓ ਵਾਇਰਲ ਹੋਈ ਸੀ।ਜਿਸ 'ਚ ਅਮਨਪ੍ਰੀਤ ਦੇ ਸਹੁਰੇ ਪਰਿਵਾਰ ਵਲੋਂ ਉਸ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਅਮਨਪ੍ਰੀਤ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਕਾਫੀ ਪ੍ਰੇਸ਼ਾਨ ਸੀ ।ਅੱਜ ਸਵੇਰੇ ਉਸ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।