ਪਾਰਕ ‘ਚੋ ਮਿਲੀ ਨੌਜਵਾਨ ਦੀ ਲਾਸ਼…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਇਕ ਖਬਰ ਸਾਹਮਣੇ ਆ ਰਹੀ ਹੈ ਜਿਥੇ 120 ਫੁੱਟੀ ਰੋਡ ਦੇ ਨੇੜੇ ਚਿਲਡਰਨ ਪਾਰਕ ਵਿੱਚ ਇਕ ਵਿਅਕਤੀ ਦੀ ਸ਼ੱਕੀ ਹਾਲਤ ਵਿੱਚ ਲਾਸ਼ ਮਿਲੀ ਹੈ। ਇਸ ਘਟਨਾ ਦੀ ਸੂਚਨਾ ਤੋਂ ਬਾਅਦ ਪਰਿਵਾਰਿਕ ਮੈਬਰਾਂ ਦਾ ਰੋ - ਰੋ ਕੇ ਬੁਰਾ ਹਾਲ ਹੋ ਗਿਆ ਹੈ। ਰਾਹਗੀਰਾਂ ਵਲੋਂ ਇਸ ਘਟਨਾ ਦੀ ਲੋਕਾਂ ਨੂੰ ਸੂਚਨਾ ਦਿੱਤੀ ਗਈ ਹੈ। ਮੌਕੇ 'ਤੇ ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਦੀਪਕ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕ ਦੀ ਮਾਂ ਵਲੋਂ ਪ੍ਰਾਪਰਟੀ ਡੀਲਰ ਬਲਬੀਰ ਤ ਇਕ ਮਹਿਲਾ ਤੇ ਕਤਲ ਦੇ ਦੋਸ਼ ਲਗਾਏ ਜਾ ਰਹੀ ਹਨ। ਦੀਪਕ ਇਨਵਰਟਰ ਬੈਟਰੀਆਂ ਦਾ ਕੰਮ ਕਰਦਾ ਸੀ।ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਇਆ ਸ਼ੁਰੂ ਕਰ ਦਿੱਤੀ ਹੈ।