ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਦੀ ਘਰ ਦੇ ਬਾਹਰੋਂ ਮਿਲੀ ਲਾਸ਼….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਦੀ ਲਾਸ਼ ਉਸ ਦੀ ਪ੍ਰੇਮਿਕਾ ਦੇ ਘਰ ਬਾਹਰੋਂ ਮਿਲੀ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ । ਦੱਸਿਆ ਜਾ ਰਿਹਾ ਪਿੰਡ ਸਗੰਤਪੁਰਾ ਦੇ ਰਹਿਣ ਵਾਲੇ ਵਰਿੰਦਰ ਸ਼ਰਮਾ ਦੇਰ ਰਾਤ ਆਪਣੀ ਪ੍ਰੇਮਿਕਾ ਨੂੰ ਮਿਲਣ ਲਈ ਉਸ ਦੇ ਘਰ ਗਿਆ ਸੀ । ਜਿਸ ਦੀ ਅੱਜ ਸਵੇਰੇ ਲਾਸ਼ ਉਸ ਦੀ ਪ੍ਰੇਮਿਕਾ ਦੇ ਘਰ ਬਾਹਰੋਂ ਮਿਲੀ । ਪੁਲਿਸ ਨੂੰ ਸ਼ੱਕ ਹੈ ਕਿ ਮ੍ਰਿਤਕ ਨਾਲ ਕੁੱਟਮਾਰ ਕਰਨ ਤੋਂ ਬਾਅਦ ਕੋਈ ਜ਼ਹਿਰੀਲੀ ਚੀਜ਼ ਖੁਆ ਕੇ ਕਤਲ ਕਰ ਦਿੱਤਾ ਗਿਆ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨਾਲ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ ।