ਬੱਸ ਸਟੈਂਡ ਦੇ ਬਾਥਰੂਮ ‘ਚੋ ਨੌਜਵਾਨ ਦੀ ਮਿਲੀ ਲਾਸ਼…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਲੋਹੀਆਂ ਖਾਸ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬੱਸ ਸਟੈਂਡ 'ਤੇ ਬਣੇ ਬਾਥਰੂਮ 'ਚੋ 1 ਨੌਜਵਾਨ ਦੀ ਲਾਸ਼ ਮਿਲੀ ਹੈ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਬੱਸ ਸਟੈਂਡ 'ਤੇ ਸ਼ਹਿਰ ਵਾਸੀ ਸਫਾਈ ਕਰਦੇ ਹੋਏ ਜਦੋ ਬਾਥਰੂਮ ਦੀ ਸਫਾਈ ਕਰਨ ਲੱਗਿਆ ਤਾਂ ਦੇਖਿਆ ਕਿ ਅੰਦਰੋਂ ਕੁੰਡੀ ਲੱਗੀ ਹੋਈ ਸੀ ਤੇ ਅੰਦਰੋਂ ਬਦਬੂ ਆ ਰਹੀ ਸੀ। ਜਿਸ ਤੋਂ ਬਾਅਦ ਮੌਕੇ 'ਤੇ ਲੋਕਾਂ ਵਲੋਂ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਟੀਮ ਨੇ ਪਹੁੰਚ ਕੇ ਦਰਵਾਜ਼ਾ ਤੋੜ ਕੇ ਅੰਦਰ ਦੇਖਿਆ ਤਾਂ ਨੌਜਵਾਨ ਦੀ ਲਾਸ਼ ਪਈ ਹੋਈ ਸੀ ।ਲਾਸ਼ ਦੀ ਹਾਲਤ ਐਨੀ ਖ਼ਰਾਬ ਹੋ ਚੁੱਕੀ ਸੀ ,ਜਿਸਦੀ ਪਛਾਣ ਕਰਨੀ ਮੁਸ਼ਕਲ ਹੋ ਗਈ ।ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਕਿ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ।