ਅਮਰਨਾਥ ਜਾ ਰਹੀ ਬੱਸ ਦੀਆਂ ਹੋ ਗਈਆਂ ਬਰੇਕਾਂ ਫ਼ੇਲ੍ਹ, ਛਾਲ ਮਾਰ ਬਚਾਈ ਸ਼ਰਧਾਲੂਆਂ ਨੇ ਜਾਨ !

by vikramsehajpal

ਬਾਰਾਮੁੱਲਾ (ਸਾਹਿਬ) - ਅਮਰਨਾਥ ਦੀ ਯਾਤਰਾ ਸ਼ੁਰੂ ਹੁੰਦੇ ਹੀ ਸ਼ਰਧਾਲੂਆਂ ਵੱਲੋਂ ਅਮਰਨਾਥ ਦੀ ਯਾਤਰਾ ਲਈ ਚਾਲੇ ਪਾ ਦਿੱਤੇ ਜਾਂਦੇ ਹਨ। ਪੰਜਾਬ ਦੇ ਲੁਧਿਆਣਾ ਅਤੇ ਹੁਸ਼ਿਆਪੁਰ ਤੋਂ ਹੀ ਸ਼ਰਧਾਲੂ ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਜਾ ਰਹੇ ਸਨ ਕਿ ਅਚਾਨਕ ਉਨ੍ਹਾਂ ਨਾਲ ਵੱਡਾ ਹਾਦਸਾ ਵਾਪਰਦੇ-ਵਾਪਰਦੇ ਰਹਿ ਗਿਆ। ਦੱਸ ਦਈਏ ਕਿ ਅਮਰਨਾਥ ਯਾਤਰੀਆਂ ਦੀ ਬੱਸ ਦੇ ਬ੍ਰੇਕ ਫੇਲ੍ਹ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਕਿ ਬੱਸ ਅਮਰਨਾਥ ਯਾਤਰਾ ਤੋਂ ਪੰਜਾਬ ਦੇ ਹੁਸ਼ਿਆਰਪੁਰ ਜਾ ਰਹੀ ਸੀ ਜਿਸ ਦੀ ਬ੍ਰੇਕ ਫੇਲ ਹੋ ਗਈ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬੱਸ 'ਚ 40 ਦੇ ਕਰੀਬ ਸ਼ਰਧਾਲੂ ਸਵਾਰ ਸਨ, ਜੋ ਹੁਸ਼ਿਆਰਪੁਰ ਪਰਤ ਰਹੇ ਸਨ। ਕਾਬਲੇਜ਼ਿਕਰ ਹੈ ਕਿ ਜਦੋਂ ਬੱਸ ਬਨਿਹਾਲ ਨੇੜੇ ਨਚਲਾਣਾ ਪਹੁੰਚੀ ਤਾਂ ਅਚਾਨਕ ਬ੍ਰੇਕ ਫੇਲ ਹੋ ਗਈ।

ਜਿਵੇਂ ਹੀ ਡਰਾਈਵਰ ਨੇ ਯਾਤਰੀਆਂ ਨੂੰ ਦੱਸਿਆ ਕਿ ਬੱਸ ਦੇ ਬ੍ਰੇਕ ਫੇਲ ਹੋ ਗਏ ਹਨ ਤਾਂ ਉਨ੍ਹਾਂ ਨੇ ਚੱਲਦੀ ਬੱਸ ਤੋਂ ਛਾਲਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ।ਇਸ ਮੌਕੇ ਤਿੰਨ ਔਰਤਾਂ ਅਤੇ ਇਕ ਬੱਚੇ ਸਮੇਤ ਘੱਟੋ-ਘੱਟ 10 ਸ਼ਰਧਾਲੂ ਜ਼ਖਮੀ ਹੋ ਗਏ। ਗਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।ਭਾਰਤੀ ਫੌਜ ਅਤੇ ਪੁਲਿਸ ਨੇ ਐੱਨ.ਐਚ.44 'ਤੇ ਦੁਰਘਟਨਾ ਨੂੰ ਰੋਕਿਆ ਅਤੇ ਅਮਰਨਾਥ ਯਾਤਰੀਆਂ ਦੀ ਬੱਸ ਨੂੰ ਖੱਡ 'ਚ ਡਿੱਗਣ ਤੋਂ ਬਚਾਇਆ ਗਿਆ। ਗੌਰਤਲਬ ਹੈ ਕਿ ਘਟਨਾ ਸਮੇਂ ਬੱਸ 'ਚ ਕਰੀਬ 45 ਲੋਕ ਸਵਾਰ ਸਨ, ਖੁਸ਼ਕਿਸਮਤੀ ਨਾਲ ਉਹ ਜ਼ਖਮੀ ਨਹੀਂ ਹੋਏ। ਇਹ ਹਾਦਸਾ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ, ਡਰਾਈਵਰ ਅਤੇ ਸੁਰੱਖਿਆ ਬਲਾਂ ਦੀ ਸਿਆਣਪ ਸਦਕਾ ਵੱਡਾ ਹਾਦਸਾ ਹੋਣੋਂ ਟਲ ਗਿਆ। ਬੱਸ ਵਿੱਚ ਬੈਠੀਆਂ ਸਵਾਰੀਆਂ ਨੇ ਕਿਸੇ ਤਰ੍ਹਾਂ ਬੱਸ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਜਿਸ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ।