Punjab Governor ਨੇ 24 ਜੂਨ ਨੂੰ ਸੱਦਿਆ ਵਿਧਾਨ ਸਭਾ ਸੈਸ਼ਨ, 27 ਨੂੰ ਪੇਸ਼ ਹੋਵੇਗਾ ਬਜਟ

by jaskamal

ਨਿਊਜ਼ ਡੈਸਕ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ 24 ਜੂਨ ਨੂੰ ਸੱਦਿਆ ਹੈ। ਇਹ ਜਾਣਕਾਰੀ ਵਿਧਾਨ ਸਭਾ ਦੇ ਬੁਲਾਰੇ ਵੱਲੋਂ ਦਿੱਤੀ ਗਈ। ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਦੂਜੇ ਬਜਟ ਸੈਸ਼ਨ ਲਈ ਸ਼ੁੱਕਰਵਾਰ, 24 ਜੂਨ ਨੂੰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਸਭਾ ਭਵਨ ਚੰਡੀਗੜ੍ਹ ਵਿਖੇ ਵਿੱਚ ਬੁਲਾਇਆ ਹੈ।

ਦੱਸ ਦੇਈਏ ਕਿ ਵਿਧਾਨ ਸਭਾ ਦਾ ਬਜਟ ਸੈਸ਼ਨ 24 ਤੋਂ 30 ਜੂਨ ਤੱਕ ਸੱਦਿਆ ਜਾਏਗਾ ਤੇ ਬਜਟ 27 ਜੂਨ ਨੂੰ ਪੇਸ਼ ਕੀਤਾ ਜਾਏਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਇਸ ਦਾ ਐਲਾਨ ਕੀਤਾ ਤੇ ਕਿਹਾ ਸੀ ਕਿ ਇਤਿਹਾਸ ’ਚ ਪਹਿਲੀ ਵਾਰ ਆਮ ਲੋਕਾਂ ਦੀ ਰਾਏ ਨਾਲ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ….ਪੰਜਾਬ ਸਰਕਾਰ ਦੀ ਅੱਜ ਹੋਈ ਕੈਬਨਿਟ ਮੀਟਿੰਗ ’ਚ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ। 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ।