ਵੱਡੀ ਖਬਰ – ਬੱਸ ਖੱਡ ’ਚ ਡਿੱਗੀ !

by vikramsehajpal

ਡੋਡਾ (ਸਾਹਿਬ) - ਡੋਡਾ ਜ਼ਿਲ੍ਹੇ ’ਚ ਅੱਜ ਇੱਕ ਮਿਨੀ ਬੱਸ 200 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ, ਜਿਸ ਕਾਰਨ ਤਿੰਨ ਜਣਿਆਂ ਦੀ ਮੌਤ ਹੋ ਗਈ ਤੇ 24 ਹੋਰ ਜ਼ਖਮੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾ ਸਵੇਰੇ 10.25 ਵਜੇ ਭਟਯਾਸ ਨੇੜੇ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਈ ਪ੍ਰਾਈਵੇਟ ਮਿਨੀ ਬੱਸ ਥਥਰੀ ਤੋਂ ਭਾਲੈਸਾ ਜਾ ਰਹੀ ਸੀ।

ਉਨ੍ਹਾਂ ਦੱਸਿਆ ਕਿ ਜਦੋਂ ਬਚਾਅ ਕਰਮੀ ਮੌਕੇ ’ਤੇ ਪਹੁੰਚੇ ਤਾਂ ਇੱਕ ਔਰਤ ਦੀ ਮੌਤ ਹੋ ਚੁੱਕੀ ਸੀ ਜਦਕਿ ਦੂਜੀ ਨੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਹਸਪਤਾਲ ’ਚ ਦਮ ਤੋੜ ਦਿੱਤਾ। ਅਧਿਕਾਰੀਆਂ ਮੁਤਾਬਕ 9 ਹੋਰ ਜ਼ਖਮੀਆਂ ਦੀ ਹਾਲਤ ਗੰਭੀਰ ਹੈ ਅਤੇ ਉਹ ਡੋਡਾ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ’ਚ ਜ਼ੇਰੇ ਇਲਾਜ ਹਨ।

More News

NRI Post
..
NRI Post
..
NRI Post
..