ਕੈਪਟਨ ਨੇ ਕੋਰੋਨਾ ਨੂੰ ਲੈ ਸਕੂਲਾਂ ਲਈ ਜ਼ਾਰੀ ਕੀਤੀ ਨਵੀ ਹਿਦਾਇਤਾਂ

by vikramsehajpal

ਜਲੰਧਰ (ਦੇਵ ਇੰਦਰਜੀਤ) : ਕੋਰੋਨਾ ਦੀ ਤੀਜੀ ਲਹਿਰ ਦੇ ਖਦਸ਼ੇ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸੂਬੇ ਵਿਚ ਬਾਹਰੋਂ ਆਉਣ ਵਾਲਿਆਂ ’ਤੇ ਇਕ ਵਾਰ ਫਿਰ ਸਖ਼ਤੀ ਕਰ ਦਿੱਤੀ ਹੈ। ਅੱਜ ਕੋਵਿਡ ਰਿਵਿਊ ਬੈਠਕ ਦੌਰਾਨ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਇਹ ਐਲਾਨ ਕੀਤਾ ਹੈ ਕਿ ਜੇਕਰ ਕੋਈ ਬਾਹਰੋਂ ਮਤਲਬ ਹੋਰ ਸੂਬਿਆਂ ਵਿਚੋਂ ਪੰਜਾਬ ਅੰਦਰ ਦਾਖ਼ਲ ਹੁੰਦਾ ਹੈ ਤਾਂ ਉਸ ਕੋਲ ਆਰ. ਟੀ. ਪੀ. ਸੀ. ਆਰ. ਦੀ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ, ਜਾਂ ਉਸ ਦੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਚਾਹੀਦੀਆਂ ਹਨ। ਇਨ੍ਹਾਂ ਦੋਵਾਂ ਸ਼ਰਤਾਂ ਤੋਂ ਬਿਨਾਂ ਪੰਜਾਬ ਵਿਚ ਐਂਟਰੀ ਨਹੀਂ ਮਿਲੇਗੀ। ਜੰਮੂ, ਹਿਮਾਚਲ ਅਤੇ ਹਰਿਆਣਾ ਤੋਂ ਆਉਣ ਵਾਲਿਆਂ ’ਤੇ ਖਾਸ ਨਜ਼ਰ ਰੱਖਣ ਦੀ ਹਿਦਾਇਤ ਦਿੱਤੀ ਗਈ ਹੈ।

ਪੰਜਾਬ ਸਰਕਾਰ ਵਲੋਂ ਸਕੂਲਾਂ ਲਈ ਖ਼ਾਸ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਹਰ ਦਿਨ ਸੂਬੇ ਭਰ ਵਿਚ ਘੱਟੋ-ਘੱਟ 10000 ਵਿਦਿਆਰਥੀਆਂ ਦੇ ਕੋਰੋਨਾ ਟੈਸਟ ਲਾਜ਼ਮੀ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਕੂਲ ਪ੍ਰਬੰਧਕਾਂ ਨੂੰ ਵੀ ਆਖਿਆ ਗਿਆ ਹੈ ਕਿ ਇਕ ਬੈਂਚ ’ਤੇ ਸਿਰਫ ਇਕ ਵਿਦਿਆਰਥੀ ਹੀ ਬਿਠਾਇਆ ਜਾਵੇ। ਸਿਰਫ ਉਹ ਅਧਿਆਪਕ ਹੀ ਸਕੂਲ ਆਵੇਗਾ, ਜਿਸ ਦੇ ਕੋਰੋਨਾ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣਗੀਆਂ।

ਇਥੇ ਇਹ ਵੀ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲ ਸਾਰੀਆਂ ਜਮਾਤਾਂ ਲਈ ਖੋਲ੍ਹ ਦਿੱਤੇ ਗਏ ਹਨ ਅਤੇ ਹੁਣ ਤਕ ਲਗਭਗ 41 ਬੱਚੇ ਅਤੇ ਇਕ ਅਧਿਆਪਕ ਪਾਜ਼ੇਟਿਵ ਆ ਚੁੱਕਾ ਹੈ। ਇਥੇ ਹੀ ਬਸ ਨਹੀਂ ਸਰਕਾਰ ਨੇ ਜਿਹੜੇ ਜ਼ਿਲ੍ਹਿਆਂ/ਸ਼ਹਿਰਾਂ ਵਿਚ ਪਾਜ਼ੇਟੀਵਿਟੀ ਦਰ 0.2 ਫੀਸਦ ਤੋਂ ਵੱਧ ਹੈ ਉਥੇ ਚੌਥੀ ਕਾਲਸ ਅਤੇ ਇਸ ਤੋਂ ਹੇਠਾਂ ਦੀਆਂ ਕਲਾਸਾਂ ਸਕੂਲ ਵਿਚ ਬੰਦ ਕਰਨ ਲਈ ਕਿਹਾ ਹੈ।