ਹੜ੍ਹ ਵਰਗੇ ਹਾਲਾਤ ਨਾਲ ਨਜਿੱਠਣ ਲਈ ਸੂਬਿਆਂ ਨੂੰ ਕੇਂਦਰ ਨੇ ਕੀਤਾ ਫ਼ੰਡ ਜਾਰੀ, ਪੁਲਿਸ ਮੁਲਾਜਮਾਂ ਦੀਆਂ ਛੁੱਟੀਆਂ ਹੱਦ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਿੱਤ ਮੰਤਰਾਲਾ ਵਲੋਂ ਹੜ੍ਹ ਵਰਗੇ ਹਾਲਾਤ ਵਿਚਾਲੇ 22 ਰਾਜ ਸਰਕਾਰਾਂ ਨੂੰ 7,532 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਵਿੱਤ ਮੰਤਰਾਲੇ ਨੇ ਕਿਹਾ ਕਿ ਇਹ ਰਾਸ਼ੀ ਗ੍ਰਹਿ ਮੰਤਰਾਲਾ ਦੀਆਂ ਸਿਫਾਰਸ਼ਾਂ ਮੁਤਾਬਕ ਹਰਿਆਣਾ ,ਹਿਮਾਚਲ, ਪੰਜਾਬ ਸਮੇਤ ਹੋਰ ਵੀ ਰਾਜਾਂ ਨੂੰ ਜਾਰੀ ਕੀਤੇ ਗਏ ਹਨ। ਦੱਸਣਯੋਗ ਹੈ ਕਿ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ, ਉੱਥੇ ਹੀ ਫਾਜ਼ਿਲਕਾ ਦੇ ਸਰਹੱਦੀ ਇਲਾਕਿਆਂ 'ਚ ਹੜ੍ਹ ਦੇ ਖ਼ਤਰੇ ਨੂੰ ਦੇਖਦੇ ਹੋਈ ਪੁਲਿਸ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ।

ਪੁਲਿਸ ਪ੍ਰਸ਼ਾਸਨ ਵਲੋਂ ਪੁਲਿਸ ਅਧਿਕਾਰੀਆਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ ਤੇ ਪੁਲਿਸ ਮੁਲਾਜ਼ਮਾਂ ਨੂੰ ਲੋਕਾਂ ਦੀ ਮਦਦ ਲਈ ਤਾਇਨਾਤ ਰਹਿਣ ਲਈ ਕਿਹਾ ਗਿਆ । ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਪਿੰਡਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਭਾਰੀ ਬਾਰਿਸ਼ ਕਾਰਨ ਕਈ ਥਾਵਾਂ 'ਤੇ ਦੀਨੋ- ਦਿਨ ਹੜ੍ਹ ਵਰਗੇ ਹਾਲਾਤ ਪੈਦਾ ਹੋ ਰਹੇ ਹਨ ।ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਪਾਣੀ ਦਾ ਪੱਧਰ ਹੋਰ ਵੱਧ ਗਿਆ ਹੈ ।