ਪ੍ਰਭਾਕਰ ਪੈਲੇਸ ‘ਚ ਹੋਇਆ ਹੰਗਾਮਾ, ਮੈਨੇਜਰ ਨਾਲ ਕੁੱਟਮਾਰ , ਜਾਣੋ ਪੂਰਾ ਮਾਮਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਜਲੰਧਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪ੍ਰਭਾਕਰ ਪੈਲੇਸ ਵਿੱਚ ਵਿਆਹ ਸਮਾਗਮ ਦੌਰਾਨ ਹੰਗਾਮਾ ਹੋ ਗਿਆ। ਦੱਸਿਆ ਜਾ ਰਿਹਾ ਵਿਆਹ ਸਮਾਗਮ ਦੌਰਾਨ ਕੁੜੀ ਵਾਲਿਆਂ ਨੇ ਪ੍ਰਭਾਕਰ ਪੈਲੇਸ ਦੇ ਮੈਨੇਜਰ ਨਾਲ ਕੁੱਟਮਾਰ ਕੀਤੀ। ਇਹ ਸਾਰੀ ਘਟਨਾ ਮੌਕੇ 'ਤੇ ਲੱਗੇ CCTV ਕੈਮਰੇ ਵਿੱਚ ਕੈਦ ਹੋ ਗਈ। ਮੈਨੇਜਰ ਮੋਟੂ ਨੇ ਦੱਸਿਆ ਕਿ ਉਨ੍ਹਾਂ ਦੇ ਪੈਲੇਸ ਵਿੱਚ ਵਿਆਹ ਦਾ ਸਮਾਗਮ ਸੀ। ਜਿਸ ਦੀ ਪਾਰਟੀ ਨੇ ਪਹਿਲਾਂ ਹੀ ਬੁਕਿੰਗ ਕੀਤੀ ਹੋਈ ਸੀ ਪਰ ਜਦੋ ਅਸੀਂ ਪਾਰਟੀ ਕੋਲੋਂ ਹੁਣ ਬਿਜਲੀ ਦਾ ਬਿੱਲ ਮੰਗਿਆ ਤਾਂ ਉਨ੍ਹਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕੁਝ ਨੌਜਵਾਨਾਂ ਨੇ ਮੈਨੇਜਰ ਨਾਲ ਕੁੱਟਮਾਰ ਵੀ ਕੀਤੀ ਤੇ ਸ਼ੀਸ਼ੇ ਵੀ ਭੰਨ ਦਿੱਤੇ । ਇਸ ਹਮਲੇ ਦੌਰਾਨ ਮੈਨੇਜਰ ਗੰਭੀਰ ਜਖ਼ਮੀ ਹੋ ਗਿਆ। ਜਿਸ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।