ਕਾਂਗਰਸ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ, ਮੁਫਤ ਸਿੱਖਿਆ ਤੇ ਸਿਹਤ ਸਹੂਲਤ ਸਣੇ ਕੀਤੇ ਹੋਰ ਵੱਡੇ ਵਾਅਦੇ

by jaskamal

ਨਿਊਜ਼ ਡੈਸਕ (ਜਸਕਮਲ) : ਪੰਜਾਬ ’ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਆਪੋ-ਆਪਣੀਆਂ ਤਿਆਰੀਆਂ ’ਚ ਲੱਗੀਆਂ ਹੋਈਆਂ ਹਨ। ਚੋਣਾਂ ਨੂੰ ਲੈ ਕੇ ਬੀਤੇ ਦਿਨੀਂ ਕਈ ਪਾਰਟੀਆਂ ਨੇ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਸੀ। ਚੋਣ ਪ੍ਰਚਾਰ ਦੇ ਆਖਰੀ ਦਿਨ (ਅੱਜ) ਕਾਂਗਰਸ ਪਾਰਟੀ ਨੇ ਵੀ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਕਾਂਗਰਸੀ ਪਾਰਟੀ ਦਾ ਮੈਨੀਫੈਸਟੋ ਜਾਰੀ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਆਉਣ ’ਤੇ ਹਰੇਕ ਪਰਿਵਾਰ ਨੂੰ 8 ਸਿਲੰਡਰ ਦਿੱਤੇ ਜਾਣਗੇ।

ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਤੇ ਨਵਜੋਤ ਸਿੰਧੂ ਨੇ ਕਿਹਾ ਕਿ ਪੰਜਾਬ ਦਾ ਹਰੇਕ ਕੱਚਾ ਮਕਾਨ ਪੱਕਾ ਕੀਤਾ ਜਾਵੇਗਾ। 3100 ਬਜ਼ੁਰਗਾਂ-ਜਨਾਨੀਆਂ ਨੂੰ ਪੈਨਸ਼ਨ ਦਿੱਤੀ ਜਾਵੇਗੀ। ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ ਬੱਚਿਆਂ ਤੇ ਯੂਨੀਵਰਸਿਟੀ 'ਚ ਪੜ੍ਹਾਈ ਕਰਨ ਵਾਲੇ ਸਾਰੇ ਬੱਚਿਆਂ ਨੂੰ ਫ਼ਰੀ ਸਿੱਖਿਆ ਦਿੱਤੀ ਜਾਵੇਗੀ। ਸਿਹਤ ਸਹੂਲਤਾਵਾਂ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਫ਼ਰੀ ਹੈਲਥ ਸਰਵਿਸ ਦਿੱਤੀ ਜਾਵੇਗੀ। 

350 ਰੁਪਏ ਮਨਰੇਗਾ ਵਾਲਿਆਂ ਦੇ ਕਰ ਦਿੱਤੇ ਜਾਣਗੇ। ਮਜ਼ਦੂਰਾਂ ਨੂੰ 100 ਦੀ ਜਗ੍ਹਾ 150 ਦਿਨਾਂ ਦਾ ਰੁਜ਼ਗਾਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 2 ਤੋਂ 12 ਲੱਖ ਰੁਪਏ ਦਾ ਲੋਨ ਹੋਮ ਰੁਜ਼ਗਾਰ ਵਾਸਤੇ ਦਿੱਤਾ ਜਾਵੇਗਾ। 

More News

NRI Post
..
NRI Post
..
NRI Post
..