ਕਾਂਗਰਸੀ ਨੇਤਾ ਅਲਕਾ ਲਾਂਬਾ ਦੀ ਪੇਸ਼ੀ ਤੋਂ ਪਹਿਲਾਂ ਕਾਂਗਰਸ ਪਾਰਟੀ ਕਰੇਗੀ ਸ਼ਕਤੀ ਪ੍ਰਦਰਸ਼ਨ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਲਕਾ ਲਾਂਬਾ ਰੋਪੜ ਪੁਲਿਸ ਦੇ ਸਾਹਮਣੇ ਪੇਸ਼ ਹੋਣ ਜਾ ਰਹੀ ਹੈ ਪਰ ਉਸ ਤੋਂ ਪਹਿਲਾਂ ਕਾਂਗਰਸ ਵੱਲੋਂ ਉਥੇ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਰਾਜਾ ਵੜਿੰਗ ਦੇ ਨਾਲ-ਨਾਲ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਵੀ ਰੋਪੜ ਪਹੁੁੰਚੇ ਹੋਏ ਹਨ। ਅਲਕਾ ਲਾਂਬਾ ਦੀ ਪੇਸ਼ੀ ਦੇ ਬਹਾਨੇ ਕਾਂਗਰਸ ਵੱਲੋਂ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਭੜਕਾਓ ਬਿਆਨਾਂ ਨੂੰ ਲੈ ਕੇ ਕਾਂਗਰਸੀ ਨੇਤਾ ਅਲਕਾ ਲਾਂਬਾ ਦੀ ਕੱਲ੍ਹ ਰੋਪੜ ਦੀ ਪੁਲਿਸ ਅੱਗੇ ਪੇਸ਼ੀ ਹੋਣੀ ਸੀ ਪਰ ਰੁਝੇਵਿਆਂ ਦੇ ਚਲਦਿਆਂ ਅਲਕਾ ਲਾਂਬਾ ਨੇ 2-3 ਦਿਨ ਦਾ ਸਮਾਂ ਮੰਗਿਆ ਸੀ। ਇਸੇ ਦੇ ਚਲਦਿਆਂ ਕੁਮਾਰ ਵਿਸ਼ਵਾਸ ਨੂੰ ਵੀ ਪੇਸ਼ੀ ਲਈ ਰੋਪੜ ਆਉਣਾ ਸੀ।