ਵੱਡੀ ਖ਼ਬਰ : ਲਵਾਰਸ ਬੈਗ ‘ਚੋ ਮਿਲੀ ਇਕ ਨੌਜਵਾਨ ਦੀ ਲਾਸ਼….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਉਸ ਸਮੇ ਹੰਗਾਮਾ ਹੋ ਗਿਆ। ਜਦੋ ਸਟੇਸ਼ਨ ਦੇ ਬਾਹਰ ਇਕ ਲਾਲ ਰੰਗ ਦਾ ਬੈਗ ਲਾਵਾਰਸ ਹਾਲਤ 'ਚ ਪਿਆ ਮਿਲਿਆ। ਇਸ ਦੌਰਾਨ ਜਦੋ ਪੁਲਿਸ ਅਧਿਕਾਰੀਆਂ ਨੇ ਬੈਗ ਨੂੰ ਖੋਲ੍ਹ ਕੇ ਦੇਖਿਆ ਤਾਂ ਉਸ 'ਚ ਇਕ ਨੌਜਵਾਨ ਦੀ ਲਾਸ਼ ਪਈ ਹੋਈ ਸੀ। ਦੱਸਿਆ ਜਾ ਰਿਹਾ ਕਿ ਇਕ ਰਾਹਗਿਰੀ ਨੇ ਇਕ ਬੈਗ ਨੂੰ ਦੇਖਿਆ, ਜਿਸ 'ਚ ਲਾਸ਼ ਦੇ ਥੋੜ੍ਹੇ ਜਿਹੇ ਪੈਰ ਬਾਹਰ ਨਜ਼ਰ ਆ ਰਹੇ ਸੀ। ਇਸ ਘਟਨਾ ਦੀ ਸੂਚਨਾ ਮੌਕੇ 'ਤੇ ਪੁਲਿਸ ਨੂੰ ਦਿੱਤੀ ਗਈ । ਫਿਲਹਾਲ ਪੁਲਿਸ ਨੇ ਬੈਗ ਤੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ । ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ । ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ ।