ਪੱਤਰ ਪ੍ਰੇਰਕ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸਰਦਾਰ ਬਿਸ਼ਨ ਸਿੰਘ ਬੇਦੀ ਦਾ ਅੱਜ ਦੇਹਾਂਤ ਹੋ ਗਿਆ। ਪੰਜਾਬ ਦੇ ਸੀ.ਐਮ ਭਗਵੰਤ ਮਾਨ ਨੇ ਸਰਦਾਰ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸੀ.ਐਮ. ਭਗਵੰਤ ਮਾਨ ਨੇ ਟਵੀਟ ਕਰ ਕੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ, ''ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ 'ਸਰਦਾਰ ਆਫ ਸਪਿਨ' ਵਜੋਂ ਜਾਣੇ ਜਾਂਦੇ ਸਰਦਾਰ ਬਿਸ਼ਨ ਸਿੰਘ ਬੇਦੀ ਜੀ ਦੇ ਦੇਹਾਂਤ ਦੀ ਦੁਖਦ ਖ਼ਬਰ ਮਿਲੀ… ਕ੍ਰਿਕਟ ਪ੍ਰੇਮੀ ਹੋਣ ਦੇ ਨਾਤੇ ਉਹ ਬਿਸ਼ਨ ਸਿੰਘ ਦੇ ਪ੍ਰਸ਼ੰਸਕ ਸਨ। ਜੀ ਦਾ ਖੇਡ ਨਾਲ ਪਿਆਰ… ਹਮੇਸ਼ਾ ਪ੍ਰਸ਼ੰਸਕ ਰਹੇ… ਭਾਰਤੀ ਕ੍ਰਿਕਟ ਦੇ ਇਤਿਹਾਸ 'ਚ ਸੁਨਹਿਰੀ ਅੱਖਰਾਂ 'ਚ ਲਿਖਿਆ ਬਿਸ਼ਨ ਸਿੰਘ ਜੀ ਦਾ ਨਾਂ ਹਮੇਸ਼ਾ ਸਾਡੀਆਂ ਯਾਦਾਂ 'ਚ ਰਹੇਗਾ… ਪਰਿਵਾਰ ਅਤੇ ਸਨੇਹੀਆਂ ਨਾਲ ਦਿਲੋਂ ਹਮਦਰਦੀ… ਵਾਹਿਗੁਰੂ ਬਿਸ਼ਨ ਸਿੰਘ ਜੀ ਦੇ ਚਰਨਾਂ ਵਿੱਚ ਨਿਵਾਸ ਬਖਸ਼ੇ ਵਾਹਿਗੁਰੂ ਵਾਹਿਗੁਰੂ


