ਬਿਜਲੀ ਮੀਟਰਾਂ ਨੂੰ ਲੈ ਕੇ ਵਿਭਾਗ ਵਲੋਂ ਸਖ਼ਤ ਹੁਕਮ ਜਾਰੀ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਯੂ. ਟੀ ਪ੍ਰਸ਼ਾਸਨ ਵਲੋਂ ਬਿਜਲੀ ਮੀਟਰਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਬਿਜਲੀ ਮੀਟਰ ਹੁਣ ਘਰਾਂ ਦੇ ਬਾਹਰ ਲਗਾਏ ਜਾਣਗੇ । ਦੱਸਿਆ ਜਾ ਰਿਹਾ ਪਾਇਲਟ ਪ੍ਰਾਜੈਕਟ ਤਹਿਤ ਇਹ ਪ੍ਰਾਜੈਕਟ ਦੇ ਕੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਜਿਸ ਲਈ 2 ਕੰਪਨੀਆਂ ਨੇ ਅਪਲਾਈ ਕੀਤਾ ਹੈ। ਵਿਭਾਗ ਵਲੋਂ ਇੱਕ ਕੰਪਨੀ ਨੂੰ ਅੰਤਿਮ ਰੂਪ ਦੇ ਦਿੱਤਾ ਜਾਵੇਗਾ, ਜਦਕਿ 3 ਮਹੀਨਿਆਂ 'ਚ 2.52 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰਾਜੈਕਟ ਮੁਕੰਮਲ ਕਰ ਲਿਆ ਜਾਵੇਗਾ।

ਉੱਚ ਅਧਿਕਾਰੀ ਨੇ ਕਿਹਾ ਕਿ ਸੈਕਟਰ - 8 'ਚ ਪਾਇਲਟ ਪ੍ਰਾਜੈਕਟ ਤਹਿਤ ਸਾਰੇ ਬਿਜਲੀ ਮੀਟਰ ਘਰਾਂ ਤੋਂ ਬਾਹਰ ਸ਼ਿਫਟ ਕਰਨ ਜਾ ਰਹੇ ਹਨ । ਇਸ ਨਾਲ ਲੋਕ ਮੀਟਰਾਂ ਨਾਲ ਕੋਈ ਛੇੜਛਾੜ ਨਹੀ ਕਰ ਸਕਣਗੇ। ਇਸ ਦੇ ਨਾਲ ਹੀ ਵਿਭਾਗ ਲਈ ਮੀਟਰ ਰੀਡਿੰਗ ਲੈਣਾ ਵੀ ਆਸਾਨ ਹੋ ਜਾਵੇਗਾ। ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਤੋਂ ਬਾਅਦ ਮੀਹ ਤੇ ਤੂਫ਼ਾਨ ਤੋਂ ਬਾਅਦ ਵੀ ਬਿਜਲੀ ਬੰਦ ਨਹੀਂ ਹੋਵੇਗੀ ।