ਅਮਰੀਕਾ ਜਾਣ ਦਾ ਸੁਪਨਾ ਹੋਵੇਗਾ ਹੁਣ ਪੂਰਾ, ਜਾਣੋ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਜਾਣ ਵਾਲੇ ਲੋਕਾਂ ਦਾ ਹੁਣ ਸੁਪਨਾ ਪੂਰਾ ਹੋਵੇਗਾ। ਉੱਚ ਅਧਿਕਾਰੀ ਨੇ ਕਿਹਾ ਕਿ ਅਮਰੀਕਾ ਇਸ ਸਾਲ 10 ਲੱਖ ਤੋਂ ਵੱਧ ਭਾਰਤੀਆਂ ਨੂੰ ਵੀਜ਼ੇ ਜਾਰੀ ਕਰੇਗੀ । ਅਮਰੀਕਾ ਦੇ ਸਹਾਇਕ ਵਿਦੇਸ਼ ਮੰਤਰੀ ਨੇ ਕਿਹਾ ਕਿ ਉਹ ਵਰਕ ਵੀਜ਼ਾ ਨੂੰ ਪਹਿਲ ਦੇ ਆਧਾਰ 'ਤੇ ਰੱਖ ਰਹੇ ਹਾਂ ।ਇਸ ਵਿੱਚ H -1B ਤੇ L ਵੀਜ਼ਾ ਵੀ ਸ਼ਾਮਲ ਹਨ। ਜਿਨ੍ਹਾਂ ਦੀ ਭਾਰਤ ਵਿੱਚ IT ਪੇਸ਼ੇਵਰਾਂ ਵਲੋਂ ਸਭ ਤੋਂ ਵੱਧ ਮੰਗ ਕੀਤੀ ਜਾਂਦੀ ਹੈ ।ਦੱਸ ਦਈਏ ਕਿ H -1B ਵੀਜ਼ਾ ਇੱਕ ਗੈਰ ਪ੍ਰਵਾਸੀ ਵੀਜ਼ਾ ਹੈ ,ਜੋ ਅਮਰੀਕੀ ਕੰਪਨੀਆਂ ਨੂੰ ਵਿਸ਼ੇਸ਼ ਪੇਸ਼ਿਆਂ ਵਿੱਚ ਵਿਦੇਸ਼ੀ ਕਰਮਚਾਰੀਆਂ ਨੂੰ ਨੌਕਰੀ ਦੇਣ ਦੀ ਇਜਾਜ਼ਤ ਦਿੰਦਾ ਹੈ। ਉਨ੍ਹਾਂ ਨੇ ਕਿਹਾ ਅਸੀਂ ਇਸ ਸਾਲ 10 ਲੱਖ ਤੋਂ ਵੱਧ ਵੀਜ਼ੇ ਜਾਰੀ ਕਰ ਰਹੇ ਹਾਂ ।