ਚੋਣ ਕਮਿਸ਼ਨ ਨੇ ‘ਆਪ’ ਖ਼ਿਲਾਫ਼ FIR ਦਰਜ ਕਰਨ ਦੇ ਦਿੱਤੇ ਹੁਕਮ , ਜਾਣੋ ਕਾਰਨ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਵਿਰੁੱਧ ਮੋਹਾਲੀ ਦੇ SSP ਨੂੰ FIR ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ 'ਆਪ' ਨੇ ਚੋਣ ਕਮਿਸ਼ਨ ਨੂੰ ਜੂਠੀ ਸਮੱਗਰੀ ਦਾਖ਼ਲ ਕਰਵਾਈ ਅਤੇ ਉਸਦੇ ਉੱਲਟ ਸ਼੍ਰੋਮਣੀ ਅਕਾਲੀ ਦਲ 'ਤੇ ਜੂਠੇ ਨਿਸ਼ਾਨੇ ਸਾਧ ਰਿਹਾ ਸੀ ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਕੁੱਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਇੱਕ ਵੀਡੀਓ ਜਾਰੀ ਕੀਤੀ ਸੀ, ਜਿਸ ਵਿੱਚ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਨਦਿਆਂ ਜੂਠੇ ਤੱਥ ਪੇਸ਼ ਕੀਤੇ ਗਏ ਸਨ। ਇਸ ਬਾਰੇ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਵੀ ਦਰਜ ਕਰਵਾਈ ਸੀ।ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਰਸ਼ਦੀਪ ਸਿੰਘ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਸੀ ਕਿ ਆਮ ਆਦਮੀ ਪਾਰਟੀ ਅਕਾਲੀ ਵਰਕਰਾਂ ਨੂੰ ਜੂਠੇ ਅਤੇ ਫਜ਼ੂਲ ਤੱਥ ਪੇਸ਼ ਕਰ ਭੜਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।

More News

NRI Post
..
NRI Post
..
NRI Post
..