ਪੰਜਾਬ ‘ਚ ਸ਼ਾਮ 6 ਵਜੇ ਬੰਦ ਹੋਵੇਗਾ ਚੋਣਾਂ ਦਾ ਰੌਲਾ-ਰੱਪਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿੱਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਇਸ ਤੋਂ ਬਾਅਦ ਬਾਹਰੋਂ ਚੋਣ ਪ੍ਰਚਾਰ ਲਈ ਆਏ ਲੋਕਾਂ ਨੂੰ ਪੰਜਾਬ ਛੱਡਣਾ ਪਵੇਗਾ। ਪੰਜਾਬ ਵਿੱਚ ਸਿਰਫ਼ ਉਹੀ ਲੋਕ ਰਹਿ ਸਕਣਗੇ, ਜਿਹੜੇ ਇੱਥੋਂ ਦੇ ਵੋਟਰ ਹਨ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਰਹਿਣ ਲਈ ਕੋਈ ਬਹਾਨਾ ਨਹੀਂ ਚੱਲੇਗਾ। ਇਸ ਦੌਰਾਨ ਚੋਣ ਕਮਿਸ਼ਨ ਦੀ ਟੀਮ ਪੰਜਾਬ ਦੇ ਹੋਟਲਾਂ, ਗੈਸਟ ਹਾਊਸਾਂ ਸਮੇਤ ਸਾਰੀਆਂ ਥਾਵਾਂ ਦੀ ਤਲਾਸ਼ੀ ਲਵੇਗੀ।

ਜੇਕਰ ਕੋਈ ਬਾਹਰੀ ਵਿਅਕਤੀ ਪਾਇਆ ਗਿਆ ਤਾਂ ਉਸ ਨੂੰ ਤੁਰੰਤ ਬਾਹਰ ਕਰ ਦਿੱਤਾ ਜਾਵੇਗਾ। ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਜਿਨ੍ਹਾਂ ਥਾਵਾਂ 'ਤੇ ਗਰੀਬ ਵੋਟਰਾਂ ਦੀ ਗਿਣਤੀ ਜ਼ਿਆਦਾ ਹੈ, ਉੱਥੇ ਆਉਣ-ਜਾਣ ਵਾਲੇ ਲੋਕਾਂ ਦੀ ਆਵਾਜਾਈ 'ਤੇ ਵੀ ਨਜ਼ਰ ਰੱਖੀ ਜਾਵੇਗੀ। ਇਸ ਤੋਂ ਇਲਾਵਾ ਬਾਰਡਰ 'ਤੇ ਵੀ ਸਖ਼ਤੀ ਵਧਾ ਦਿੱਤੀ ਗਈ ਹੈ ਤਾਂ ਜੋ ਸ਼ਰਾਬ ਨਾ ਵੰਡੀ ਜਾ ਸਕੇ।