6 ਅਗਸਤ, ਨਿਊਜ਼ ਡੈਸਕ (ਸਿਮਰਨ) : ਭਾਰਤ ਦੇ ਨਵੇਂ ਉੱਪ ਰਾਸ਼ਟਰਪਤੀ ਦੀ ਚੋਣ ਸਵੇਰੇ 10 ਵਜੇ ਤੋਂ ਜਾਰੀ ਹੈ। ਅਤੇ ਚੋਣ ਮੈਦਾਨ ਦੇ ਵਿਚ ਉਮੀਦਵਾਰ ਜਗਦੀਪ ਧਨਖੜ ਅਤੇ ਵਿਰੋਧੀ ਧਿਰ ਦੇ ਉਮੀਦਵਾਰ ਮਾਰਗਰੇਟ ਅਲਵਾ ਹਨ।
ਦੱਸ ਦਈਏ ਕਿ 18 ਜੁਲਾਈ ਨੂੰ ਜਗਦੀਪ ਧਨਖੜ ਨੇ ਸਸੰਦ ਭਵਨ 'ਚ ਰਿਟਰਨਿੰਗ ਅਫਸਰ ਅਤੇ ਜਨਰਲ ਸਕੱਤਰ ਵੱਜੋਂ ਲੋਕ ਸਭਾ 'ਚ ਲਿਖਤੀ ਪੱਤਰ ਦਾਖਲ ਕੀਤਾ ਸੀ ਅਤੇ ਪੱਤਰ ਦਾਖਲ ਕਰਦੇ ਸਮੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਅਮਿਤ ਸ਼ਾਹ, ਰਾਜਨਾਥ ਸਿੰਘ, ਨਿਤਿਨ ਗਡਕਰੀ ਅਤੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਮੌਜੂਦ ਸਨ।
ਤੁਹਾਨੂੰ ਦੱਸ ਦਈਏ ਕਿ ਉੱਪ ਰਾਸ਼ਟਰਪਤੀ ਦੀ ਚੋਣ ਅੱਜ ਸਵੇਰੇ 10 ਵਜੇ ਤੋਂ ਲੈਕੇ ਸ਼ਾਮ 5 ਵਜੇ ਤੱਕ ਚਲੇਗੀ ਅਤੇ ਨਵੇਂ ਚੁਣੇ ਉੱਪ ਰਾਸ਼ਟਰਪਤੀ 11 ਅਗਸਤ ਨੂੰ ਸਹੁੰ ਚੁਕਣਗੇ। ਕਿਉਂਕਿ ਮੌਜੂਦਾ ਰਾਸ਼ਟਰਪਤੀ ਐੱਮ.ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖ਼ਤਮ ਹੋ ਰਿਹਾ ਹੈ।
ਇਸ ਚੋਣਾਂ ਦ ਵਿਚ ਹੁਣ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਬਖਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਰਾਜ ਸਭਾ ਦੇ ਡਿਪਟੀ ਸਪੀਕਰ ਹਰੀਵੰਸ਼ ਕੇਂਦਰੀ ਮੰਤਰੀ ਜਤਿੰਦਰ ਸਿੰਘ, ਗਜੇਂਦਰ ਸ਼ੇਖਾਵਤ, ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਵੈਸ਼ਣਵ, ਕਾਂਗਰਸ ਦੇ ਰਘੂ ਰਾਮ ਕ੍ਰਿਸ਼ਨ ਰਾਜੂ ਵੋਟ ਪਾ ਚੁੱਕੇ ਹਨ।