ਰਾਤ ਸੌਣ ਤੋਂ ਬਾਅਦ ਸਵੇਰੇ ਨਹੀਂ ਉਠਿਆ ਪਰਿਵਾਰ, 6 ਜੀਆਂ ਦੀ ਸ਼ੱਕੀ ਹਾਲਾਤ ‘ਚ ਮੌਤ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਬਾਲਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਪਰਿਵਾਰ ਦੇ 6 ਜੀਆਂ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਘਰ ਦੇ ਬਾਹਰ ਪਿੰਡ ਦੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਹੈ। ਲੋਕ 6 ਜੀਆਂ ਦੀ ਲਾਸ਼ ਨੂੰ ਦੇਖ ਕੇ ਹੈਰਾਨ ਰਹਿ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਰਾਤ ਨੂੰ ਰੋਟੀ ਖ਼ੂਨ ਤੋਂ ਬਾਅਦ ਜਦੋ ਪਰਿਵਾਰ ਸੌਣ ਲਈ ਗਿਆ ਤਾਂ ਉਹ ਸਵੇਰੇ ਨਹੀ ਉਠਿਆ ਸੀ। ਇਸ ਘਟਨਾ ਦੀ ਲੋਕਾਂ ਵਲੋਂ ਪੁਲਿਸ ਨੇ ਸੂਚਨਾ ਦਿੱਤੀ ਗਈ।

ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ਾ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਘਰ ਦੇ ਨੌਜਵਾਨ ਨੇ ਹੀ ਆਪਣੇ ਮਾਤਾ ਪਿਤਾ, ਪਤਨੀ ਤੇ ਬੱਚਿਆਂ ਨੂੰ ਜ਼ਹਿਰ ਦਿੱਤਾ ਸੀ। ਜਿਸ ਤੋਂ ਬਾਅਦ ਉਸ ਨੇ ਅੱਪ ਵੀ ਫਾਹਾ ਲੱਗਾ ਕੇ ਖ਼ੁਦਕੁਸ਼ੀ ਕਰ ਲਈ ਹੈ। ਫਿਲਹਾਲ ਪੁਲਿਸ ਨੂੰ ਮਰਨ ਦੇ ਕਾਰਨਾਂ ਦਾ ਨਹੀਂ ਪਤਾ ਲੱਗਾ ਹੈ। ਮ੍ਰਿਤਕਾਂ ਦੀ ਪਛਾਣ ਸੁਖਵਿੰਦਰ ਸਿੰਘ,ਮਹਿੰਦਰ ਸਿੰਘ, ਰੀਨਾ, ਆਸ਼ੂ, ਜੱਸੀ , ਸੰਗਤ ਰਾਮ ਦੇ ਰੂਪ ਵਿੱਚ ਹੋਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।