ਅੱਜ ਸੰਗਰੂਰ ਜਿਮਣੀ ਚੋਣਾਂ ‘ਚ ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫੈਸਲਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਜ਼ਿਮਨੀ ਚੋਣ ਲਈ ਵੋਟਿੰਗ ਅੱਜ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਕੁੱਲ 15,69,240 ਵੋਟਰ 1,766 ਪੋਲਿੰਗ ਬੂਥਾਂ 'ਤੇ ਆਪਣੀ ਵੋਟ ਦਾ ਇਸਤੇਮਾਲ ਕਰਨਗੇ, ਜਿਨ੍ਹਾਂ ਵਿੱਚੋਂ 296 ਸੰਵੇਦਨਸ਼ੀਲ ਹਨ। ਸੰਗਰੁਰ ਲੋਕ ਸਭਾ ਜ਼ਿਮਨੀ ਚੋਣ ਲਈ ਕੁੱਲ 16 ਉਮੀਦਵਾਰ ਚੋਣ ਮੈਦਾਨ 'ਚ ਹਨ, ਜਿਨ੍ਹਾਂ 'ਚ 13 ਪੁਰਸ਼ ਅਤੇ 3 ਮਹਿਲਾਵਾਂ ਚੋਣ ਮੈਦਾਨ ਵਿੱਚ ਹਨ।

ਆਪ’ ਵੱਲੋਂ ਗੁਰਮੇਲ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ। ਮੁੱਖ ਵਿਰੋਧੀ ਧਿਰ ਕਾਂਗਰਸ ਨੇ ਧੂਰੀ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ਜ਼ਿਮਨੀ ਚੋਣ ਲਈ ਮੈਦਾਨ 'ਚ ਉਤਾਰਿਆ ਹੈ, ਜਦਕਿ ਭਾਰਤੀ ਜਨਤਾ ਪਾਰਟੀ ਨੇ ਬਰਨਾਲਾ ਤੋਂ ਸਾਬਕਾ ਵਿਧਾਇਕ ਕੇਵਲ ਢਿੱਲੋਂ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਜਿਕਰਯੋਗ ਹੈ ਕਿ ਸੰਗਰੂਰ ਲੋਕ ਸਭਾ ਹਲਕੇ ਤੋਂ ਲਗਾਤਾਰ ਆਮ ਆਦਮੀ ਪਾਰਟੀ ਇਸ ਸੀਟ ਨੂੰ ਜਿੱਤਦੀ ਆ ਰਹੀ ਹੈ। ਜਿਸ 'ਚ ਸਾਲ 2014 ਅਤੇ ਸਾਲ 2019 ਦੀਆਂ ਲੋਕ ਸਭਾ ਚੋਣਾਂ 'ਚ ਆਪ ਦੇ ਪੰਜਾਬ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਸੀਟ 'ਤੇ ਲਗਾਤਾਰ ਦੋ ਵਾਰ ਜਿੱਤ ਦਰਜ ਕਰ ਚੁੱਕੇ ਹਨ।