ਪਿਤਾ ਨੇ ਨਹੀਂ ਦਿੱਤੇ ਪੈਸੇ ਤਾਂ ਮੁੰਡੇ ਨੇ ਕੀਤਾ ਵੱਡਾ ਕਾਰਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਮਕਸੂਦਾਂ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਮੁੰਡੇ ਨੇ ਸਤੋਲੇ ਪਿਤਾ ਨੂੰ ਸਾਥੀਆਂ ਨਾਲ ਮਿਲ ਕੇ ਲੁੱਟ ਲਿਆ। ਦੱਸਿਆ ਜਾ ਰਿਹਾ ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀਆਂ ਦੀ ਪਛਾਣ ਕਪੂਰਥਲਾ ਦੇ ਰੰਦੀਪ ਸਿੰਘ ਤੇ ਫਿਰੋਜ਼ਪੁਰ ਦੇ ਅਮਨਦੀਪ ਸਿੰਘ ਤੇ ਬੇਅੰਤ ਸਿੰਘ ਦੇ ਰੂਪ 'ਚ ਹੋਈ ਹੈ,ਚੋਥਾ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ। ਜਿਸ ਦੀ ਪਛਾਣ ਜਗਤਾਰ ਸਿੰਘ ਦੇ ਰੂਪ 'ਚ ਹੋਈ ਹੈ।

ਪੁਲਿਸ ਅਧਿਕਾਰੀ ਨੇ ਕਿਹਾ ਕਿ ਸੁਲਤਾਨਪੁਰ ਦੇ ਰਹਿਣ ਵਾਲੇ ਗੁਰਸ਼ਰਨ ਸਿੰਘ ਨੇ 14 ਸਾਲ ਪਹਿਲਾਂ ਫਿਰੋਜ਼ਪੁਰ ਦੀ ਰਹਿਣ ਵਾਲੀ ਸੰਦੀਪ ਕੌਰ ਨਾਲ ਵਿਆਹ ਕਰਵਾਇਆ ਸੀ। ਇਹ ਦੋਵਾਂ ਦਾ ਦੂਜਾ ਵਿਆਹ ਸੀ ,ਪਹਿਲੇ ਵਿਆਹ ਤੋਂ ਸੰਦੀਪ ਕੌਰ ਦਾ ਇੱਕ ਮੁੰਡਾ ਰੰਦੀਪ ਸੀ। ਜਦੋ ਗੁਰਸ਼ਰਨ ਸਿੰਘ ਕੈਨੇਡਾ ਤੋਂ ਭਾਰਤ ਆਇਆ ਤਾਂ ਰੰਦੀਪ ਸਿੰਘ ਉਸ ਤੋਂ ਪੈਸੇ ਮੰਗਣ ਲੱਗਾ ਜਦੋ ਨਾ ਮਿਲੇ ਤਾਂ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ।